ਬਾਬਾ ਈਸ਼ਰ ਸਿੰਘ ਸਕੂਲ ’ਚ ਰੱਖੜੀ ਸਬੰਧੀ ਪ੍ਰੋਗਰਾਮ
ਬਾਬਾ ਈਸ਼ਰ ਸਿੰਘ ਸੀਨੀਅਰ ਸੈਕੈਂਡਰੀ ਪਬਲਿਕ ਸਕੂਲ ਲੁਧਿਆਣਾ ਰੱਖੜੀ ਦੇ ਤਿਓਹਾਰ ਸਬੰਧੀ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਛੇਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਰੱਖੜੀ ਮੌਕੇ ਸੋਹਣੀਆਂ ਥਾਲੀਆਂ ਅਤੇ ਕਾਰਡ ਬਣਾਉਣ ਦੇ ਮੁਕਾਬਲੇ ਵਿੱਚ ਹਿੱਸਾ ਲਿਆ। ਇਸੇ ਤਰ੍ਹਾਂ...
Advertisement
ਬਾਬਾ ਈਸ਼ਰ ਸਿੰਘ ਸੀਨੀਅਰ ਸੈਕੈਂਡਰੀ ਪਬਲਿਕ ਸਕੂਲ ਲੁਧਿਆਣਾ ਰੱਖੜੀ ਦੇ ਤਿਓਹਾਰ ਸਬੰਧੀ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਛੇਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਰੱਖੜੀ ਮੌਕੇ ਸੋਹਣੀਆਂ ਥਾਲੀਆਂ ਅਤੇ ਕਾਰਡ ਬਣਾਉਣ ਦੇ ਮੁਕਾਬਲੇ ਵਿੱਚ ਹਿੱਸਾ ਲਿਆ। ਇਸੇ ਤਰ੍ਹਾਂ ਦੂਜੀ, ਤੀਜੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਕਾਰਡ ਬਣਾਉਣ, ਡਰਾਇੰਗ ਅਤੇ ਕਵਿਤਾਵਾਂ ਸੁਣਾ ਕੇ ਚੰਗਾ ਰੰਗ ਬੰਨ੍ਹਿਆ। ਪ੍ਰਿੰਸੀਪਲ ਰੁਪਾਲੀ ਕਟਾਰੀਆ ਨੇ ਬੱਚਿਆਂ ਵੱਲੋਂ ਵੱਖ ਵੱਖ ਗਤੀਵਿਧੀਆਂ ਵਿੱਚ ਸ਼ਿਰਕਤ ਕਰਨ ਲਈ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਇਸੇ ਤਰ੍ਹਾਂ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।
Advertisement
Advertisement
×