ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਮਈ
ਠੇਕਾ ਕਾਮਿਆਂ ਅਤੇ ਬਿਜਲੀ ਕਾਮਿਆਂ ਨੇ ਅੱਜ ਇਥੇ ਸਰਕਲ ਖੰਨਾ ਦੇ ਗੇਟ ਅੱਗੇ ਕੇਂਦਰ, ਪੰਜਾਬ ਸਰਕਾਰ ਤੇ ਪਾਵਰਕੌਮ ਐਂਡ ਟਰਾਂਸਕੋ ਮੈਨੇਜਮੈਂਟ ਦੀਆਂ ਲੋਕ, ਮੁਲਾਜ਼ਮ ਮਾਰੂ ਨੀਤੀਆਂ ਖਿਲਾਫ਼ ਰੈਲੀ ਕੱਢੀ।
ਇਸ ਮੌਕੇ ਸੁਖਪ੍ਰੀਤ ਸਿੰਘ ਤੇ ਇਕਬਾਲ ਸਿੰਘ ਨੇ ਉੱਪ ਮੁੱਖ ਇੰਜਨੀਅਰ ਹਲਕਾ ਖੰਨਾ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਬਿਜਲੀ ਐਕਟ 2003 ਰੱਦ ਕੀਤਾ ਜਾਵੇ, ਸਰਕਾਰੀ ਥਰਮਲਾਂ ਨੂੰ ਬੰਦ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ, ਨਿੱਜੀਕਰਨ ਦੀ ਨੀਤੀ ਤਹਿਤ ਸਮਾਰਟ ਮੀਟਰ ਲਾਉਣ ਦਾ ਫੈਸਲਾ ਰੱਦ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਮੁੜ ਚਾਲੂ ਕੀਤੀ ਜਾਵੇ, ਸਰਕਾਰੀ ਤੇ ਅਰਧ ਸਰਕਾਰੀ ਮਹਿਕਮਿਆਂ ’ਚ ਅਸਾਮੀਆਂ ਭਰਨ, ਠੇਕੇਦਾਰੀ ਸਿਸਟਮ ਬੰਦ ਤੇ ਛਾਂਟੀ ਕੀਤੇ ਖੰਨਾ ਸਰਕਲ ਦੇ ਠੇਕਾ ਕਾਮੇ ਤੇ ਪਟਿਆਲਾ ਸਰਕਲ ਦੇ ਟਰਮੀਨੇਟ ਕੀਤੇ ਆਗੂ ਬਹਾਲ ਕਰਨ ਦੀ ਮੰਗ ਵੀ ਕੀਤੀ ਗਈ। ਆਗੂਆਂ ਨੇ ਅਧਿਆਪਕਾਂ ਤੇ ਹੋਰ ਮਿਹਨਤੀ ਲੋਕਾਂ ਤੇ ਪੁਲੀਸ ਲਾਠੀਚਾਰਜ ਦੀ ਨਿਖੇਧੀ ਕੀਤੀ।