ਪੀਏਯੂ ਦੇ ਕਮਿਊਨਿਟੀ ਸਾਇੰਸ ਕਾਲਜ ’ਚ ਰੈਗਿੰਗ ਵਿਰੁੱਧ ਰੈਲੀ
ਪੀਏਯੂ ਦੇ ਕਮਿਊਨਿਟੀ ਸਾਇੰਸ ਕਾਲਜ ਦੇ ਦਰਜਨਾਂ ਵਿਦਿਆਰਥੀਆਂ ਨੇ 12-18 ਅਗਸਤ 2025 ਦੌਰਾਨ ਮਨਾਏ ਜਾ ਰਹੇ ਰੈਗਿੰਗ ਵਿਰੋਧੀ ਜਾਗਰੂਕਤਾ ਹਫ਼ਤੇ ਦੇ ਪ੍ਰਸੰਗ ਵਿੱਚ ਰੈਲੀ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੇ ਰੈਗਿੰਗ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਲਈ ਸਲੋਗਨਾਂ ਅਤੇ ਪੋਸਟਰਾਂ...
Advertisement
ਪੀਏਯੂ ਦੇ ਕਮਿਊਨਿਟੀ ਸਾਇੰਸ ਕਾਲਜ ਦੇ ਦਰਜਨਾਂ ਵਿਦਿਆਰਥੀਆਂ ਨੇ 12-18 ਅਗਸਤ 2025 ਦੌਰਾਨ ਮਨਾਏ ਜਾ ਰਹੇ ਰੈਗਿੰਗ ਵਿਰੋਧੀ ਜਾਗਰੂਕਤਾ ਹਫ਼ਤੇ ਦੇ ਪ੍ਰਸੰਗ ਵਿੱਚ ਰੈਲੀ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੇ ਰੈਗਿੰਗ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਲਈ ਸਲੋਗਨਾਂ ਅਤੇ ਪੋਸਟਰਾਂ ਰਾਹੀਂ ਪ੍ਰਦਰਸ਼ਨ ਕੀਤਾ। ਕਾਲਜ ਦੇ ਡੀਨ ਡਾ. ਕਿਰਨ ਬੈਂਸ ਨੇ ਇਸ ਰੈਲੀ ਦੀ ਅਗਵਾਈ ਕਰਦਿਆਂ ਵਿਦਿਆਰਥੀਆਂ ਨੂੰ ਰੈਗਿੰਗ ਦੇ ਮਾੜੇ ਪ੍ਰਭਾਵਾਂ ਤੋਂ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਰੈਗਿੰਗ ਦੌਰਾਨ ਕੀਤਾ ਗਿਆ ਮਾਨਸਿਕ ਤਸ਼ੱਦਦ ਵਿਦਿਆਰਥੀ ਦੇ ਵਿਕਾਸ ਵਿਚ ਵੱਡੀ ਰੁਕਾਵਟ ਬਣ ਸਕਦਾ ਹੈ। ਇਸ ਲਈ ਇਸ ਬੁਰੀ ਅਲਾਮਤ ਨੂੰ ਵਿਦਿਆ ਸੰਸਥਾਵਾਂ ਤੋਂ ਪੂਰੀ ਤਰ੍ਹਾਂ ਖਤਮ ਕੀਤਾ ਜਾਣਾ ਜ਼ਰੂਰੀ ਹੈ। ਉਨ੍ਹਾਂ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਦੋਸਤਾਨਾ ਅਤੇ ਉਸਾਰੂ ਮਾਹੌਲ ਕਾਇਮ ਕਰਨ ਦੀ ਜ਼ਿੰਮੇਵਾਰੀ ਪੁਰਾਣੇ ਵਿਦਿਆਰਥੀਆਂ ਨੂੰ ਦਿੰਦਿਆਂ ਕਾਲਜ ਦੀ ਬਿਹਤਰੀ ਲਈ ਸਭ ਨੂੰ ਲਗਾਤਾਰ ਯਤਨਸ਼ੀਲ ਹੋਣ ਅਤੇ ਨਿੱਠ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ।
Advertisement
Advertisement
×