DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਿਜਲੀ ਅਦਾਰੇ ਦੀ ਜਾਇਦਾਦ ਵੇਚਣ ਵਿਰੁੱਧ ਰੈਲੀ

12 ਦੀ ਸਾਂਝੀ ਮੀਟਿੰਗ ਵਿੱਚ ਲਏ ਜਾਣ ਵਾਲੇ ਫ਼ੈਸਲੇ ਨੂੰ ਇਨ ਬਿਨ ਲਾਗੂ ਕਰਨ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਰੈਲੀ ਦੌਰਾਨ ਸੰਬੋਧਨ ਕਰਦੇ ਹੋਏ ਮੁਲਾਜ਼ਮ ਆਗੂ। -ਫੋਟੋ: ਗੁਰਿੰਦਰ ਸਿੰਘ
Advertisement
ਬਿਜਲੀ ਮੁਲਾਜ਼ਮਾਂ ਵੱਲੋਂ ਪਾਵਰਕੌਮ ਦੀਆਂ ਕੀਮਤੀ ਜਾਇਦਾਦਾਂ ਵੇਚਣ ਅਤੇ ਝੋਨੇ ਦੀ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਮੁਲਾਜ਼ਮਾਂ ਦੀਆਂ ਲਗਾਈਆਂ ਡਿਊਟੀਆਂ ਵਿਰੁੱਧ ਅੱਜ

ਸੁੰਦਰ ਨਗਰ ਡਿਵੀਜ਼ਨ ਅਤੇ ਪੀ ਐਂਡ ਐੱਮ ਮਿਲਰਗੰਜ ਡਿਵੀਜ਼ਨ ਵਿੱਚ ਰੋਸ ਰੈਲੀ ਕੀਤੀ ਗਈ। ਬਿਜਲੀ ਮੁਲਾਜ਼ਮ ਏਕਤਾ ਮੰਚ, ਜੁਆਇੰਟ ਫੋਰਮ, ਏਓਜੇਈ, ਪਾਵਰਕੌਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ, ਗਰਿੱਡ ਸਬ ਸਟੇਸ਼ਨ ਐਂਪਲਾਈਜ਼ ਯੂਨੀਅਨ ਦੇ ਸੱਦੇ ਤਹਿਤ ਟੀ ਐੱਸ ਯੂ ਦੇ ਸੂਬਾ ਜਥੇਬੰਦਕ ਸਕੱਤਰ ਰਘਵੀਰ ਸਿੰਘ ਰਾਮਗੜ੍ਹ, ਪੀ ਐੱਸ ਈ ਬੀ ਐਂਪਲਾਈਜ਼ ਫੈਡਰੇਸ਼ਨ ਏਟਕ ਦੇ ਸੂਬਾ ਡਿਪਟੀ ਜਨਰਲ ਸਕੱਤਰ ਰਛਪਾਲ ਸਿੰਘ ਪਾਲੀ ਤੇ ਡਵੀਜ਼ਨ ਪ੍ਰਧਾਨ ਗੁਰਪ੍ਰੀਤ ਸਿੰਘ ਮਹਿਦੂਦਾਂ, ਏਓਜੇਈ ਦੇ ਇੰਜ ਜਗਤਾਰ ਸਿੰਘ ਅਤੇ ਪਾਵਰਕੌਮ ਐਂਡ ਟਰਾਂਸਕੋ ਪੈਨਸ਼ਨਜ਼ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਬਨਵੈਤ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਦੋਹਾ ਫ਼ੈਸਲਿਆਂ ਨੂੰ ਵਾਪਸ ਲੈਣ ਦੀ ਮੰਗ ਕੀਤੀ।

Advertisement

ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਅਦਾਰੇ ਦੀਆਂ ਬੇਸ਼ਕੀਮਤੀ ਜਾਇਦਾਦਾਂ ਵੇਚਣ ਦੀ ਮਾੜੀ ਨੀਯਤ ਦਾ ਤਿਆਗ ਨਾ ਕੀਤਾ ਅਤੇ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਲਗਾਈਆਂ ਡਿਊਟੀਆਂ ਦੇ ਫ਼ੈਸਲੇ ਨੂੰ ਰੱਦ ਨਾ ਕੀਤਾ ਤਾਂ ਤਿੱਖਾ ਸੰਘਰਸ਼ ਵਿੱਢਿਆ ਤਾਂ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿ 12 ਅਕਤੂਬਰ ਦੀ ਸਾਂਝੀ ਮੀਟਿੰਗ ਵਿੱਚ ਆਗੂਆਂ ਵੱਲੋਂ ਜੋ ਵੀ ਪ੍ਰੋਗਰਾਮ ਜਾਵੇਗਾ ਉਸਨੂੰ ਇਨ ਬਿਨ ਲਾਗੂ ਕੀਤਾ ਜਾਵੇਗਾ। ਇਸ ਮੌਕੇ ਦੀਪਕ ਕੁਮਾਰ, ਮੇਵਾ ਸਿੰਘ, ਕਰਤਾਰ ਸਿੰਘ, ਪ੍ਰਕਾਸ਼ ਚੰਦ, ਅਮਰਜੀਤ ਸਿੰਘ, ਧਰਮਿੰਦਰ, ਹਰਪਾਲ ਸਿੰਘ, ਰਾਮਦਾਸ, ਜਸਵਿੰਦਰ ਸਿੰਘ, ਗੌਰਵ ਕੁਮਾਰ, ਧਰਮਪਾਲ, ਕਮਲਜੀਤ ਸਿੰਘ, ਕਮਲਦੀਪ ਸਿੰਘ, ਹਿਰਦੇ ਰਾਮ, ਹਰਫੂਲ ਮਸੀਹ, ਨਰਿੰਦਰ ਸਿੰਘ, ਰਾਕੇਸ਼ ਕੁਮਾਰ ਅਤੇ ਹੋਰ ਹਾਜ਼ਰ ਸਨ।

Advertisement

Advertisement
×