ਬਿਜਲੀ ਅਦਾਰੇ ਦੀ ਜਾਇਦਾਦ ਵੇਚਣ ਵਿਰੁੱਧ ਰੈਲੀ
ਸੁੰਦਰ ਨਗਰ ਡਿਵੀਜ਼ਨ ਅਤੇ ਪੀ ਐਂਡ ਐੱਮ ਮਿਲਰਗੰਜ ਡਿਵੀਜ਼ਨ ਵਿੱਚ ਰੋਸ ਰੈਲੀ ਕੀਤੀ ਗਈ। ਬਿਜਲੀ ਮੁਲਾਜ਼ਮ ਏਕਤਾ ਮੰਚ, ਜੁਆਇੰਟ ਫੋਰਮ, ਏਓਜੇਈ, ਪਾਵਰਕੌਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ, ਗਰਿੱਡ ਸਬ ਸਟੇਸ਼ਨ ਐਂਪਲਾਈਜ਼ ਯੂਨੀਅਨ ਦੇ ਸੱਦੇ ਤਹਿਤ ਟੀ ਐੱਸ ਯੂ ਦੇ ਸੂਬਾ ਜਥੇਬੰਦਕ ਸਕੱਤਰ ਰਘਵੀਰ ਸਿੰਘ ਰਾਮਗੜ੍ਹ, ਪੀ ਐੱਸ ਈ ਬੀ ਐਂਪਲਾਈਜ਼ ਫੈਡਰੇਸ਼ਨ ਏਟਕ ਦੇ ਸੂਬਾ ਡਿਪਟੀ ਜਨਰਲ ਸਕੱਤਰ ਰਛਪਾਲ ਸਿੰਘ ਪਾਲੀ ਤੇ ਡਵੀਜ਼ਨ ਪ੍ਰਧਾਨ ਗੁਰਪ੍ਰੀਤ ਸਿੰਘ ਮਹਿਦੂਦਾਂ, ਏਓਜੇਈ ਦੇ ਇੰਜ ਜਗਤਾਰ ਸਿੰਘ ਅਤੇ ਪਾਵਰਕੌਮ ਐਂਡ ਟਰਾਂਸਕੋ ਪੈਨਸ਼ਨਜ਼ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਬਨਵੈਤ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਦੋਹਾ ਫ਼ੈਸਲਿਆਂ ਨੂੰ ਵਾਪਸ ਲੈਣ ਦੀ ਮੰਗ ਕੀਤੀ।
ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਅਦਾਰੇ ਦੀਆਂ ਬੇਸ਼ਕੀਮਤੀ ਜਾਇਦਾਦਾਂ ਵੇਚਣ ਦੀ ਮਾੜੀ ਨੀਯਤ ਦਾ ਤਿਆਗ ਨਾ ਕੀਤਾ ਅਤੇ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਲਗਾਈਆਂ ਡਿਊਟੀਆਂ ਦੇ ਫ਼ੈਸਲੇ ਨੂੰ ਰੱਦ ਨਾ ਕੀਤਾ ਤਾਂ ਤਿੱਖਾ ਸੰਘਰਸ਼ ਵਿੱਢਿਆ ਤਾਂ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਚਿਤਾਵਨੀ ਦਿੱਤੀ ਕਿ 12 ਅਕਤੂਬਰ ਦੀ ਸਾਂਝੀ ਮੀਟਿੰਗ ਵਿੱਚ ਆਗੂਆਂ ਵੱਲੋਂ ਜੋ ਵੀ ਪ੍ਰੋਗਰਾਮ ਜਾਵੇਗਾ ਉਸਨੂੰ ਇਨ ਬਿਨ ਲਾਗੂ ਕੀਤਾ ਜਾਵੇਗਾ। ਇਸ ਮੌਕੇ ਦੀਪਕ ਕੁਮਾਰ, ਮੇਵਾ ਸਿੰਘ, ਕਰਤਾਰ ਸਿੰਘ, ਪ੍ਰਕਾਸ਼ ਚੰਦ, ਅਮਰਜੀਤ ਸਿੰਘ, ਧਰਮਿੰਦਰ, ਹਰਪਾਲ ਸਿੰਘ, ਰਾਮਦਾਸ, ਜਸਵਿੰਦਰ ਸਿੰਘ, ਗੌਰਵ ਕੁਮਾਰ, ਧਰਮਪਾਲ, ਕਮਲਜੀਤ ਸਿੰਘ, ਕਮਲਦੀਪ ਸਿੰਘ, ਹਿਰਦੇ ਰਾਮ, ਹਰਫੂਲ ਮਸੀਹ, ਨਰਿੰਦਰ ਸਿੰਘ, ਰਾਕੇਸ਼ ਕੁਮਾਰ ਅਤੇ ਹੋਰ ਹਾਜ਼ਰ ਸਨ।