ਨਿਗਮ ਖ਼ਿਲਾਫ਼ Gate Rally ਅੱਜ
ਸੰਘਰਸ਼ ਕਮੇਟੀ ਨਗਰ ਨਿਗਮ ਵੱਲੋਂ 8 ਜੁਲਾਈ ਨੂੰ ਨਗਰ ਨਿਗਮ ਜ਼ੋਨ-ਏ ਦੇ ਦਫ਼ਤਰ ਅੱਗੇ ਵਿਸ਼ਾਲ ਗੇਟ ਰੈਲੀ ਕੀਤੀ ਜਾਵੇਗੀ ਅਤੇ ਨਵ-ਨਿਯੁਕਤ ਕਮਿਸ਼ਨਰ ਨੂੰ ਯਾਦ ਪੱਤਰ ਸੌਂਪਿਆ ਜਾਵੇਗਾ। ਕਮੇਟੀ ਦੇ ਸੀਨੀਅਰ ਆਗੂ ਨਰੇਸ਼ ਧੀਂਗਾਨ ਨੇ ਹੰਗਾਮੀ ਮੀਟਿੰਗ ਮਗਰੋਂ ‘ਆਪ’ ਸਰਕਾਰ ਨੂੰ...
Advertisement
ਸੰਘਰਸ਼ ਕਮੇਟੀ ਨਗਰ ਨਿਗਮ ਵੱਲੋਂ 8 ਜੁਲਾਈ ਨੂੰ ਨਗਰ ਨਿਗਮ ਜ਼ੋਨ-ਏ ਦੇ ਦਫ਼ਤਰ ਅੱਗੇ ਵਿਸ਼ਾਲ ਗੇਟ ਰੈਲੀ ਕੀਤੀ ਜਾਵੇਗੀ ਅਤੇ ਨਵ-ਨਿਯੁਕਤ ਕਮਿਸ਼ਨਰ ਨੂੰ ਯਾਦ ਪੱਤਰ ਸੌਂਪਿਆ ਜਾਵੇਗਾ। ਕਮੇਟੀ ਦੇ ਸੀਨੀਅਰ ਆਗੂ ਨਰੇਸ਼ ਧੀਂਗਾਨ ਨੇ ਹੰਗਾਮੀ ਮੀਟਿੰਗ ਮਗਰੋਂ ‘ਆਪ’ ਸਰਕਾਰ ਨੂੰ ਮੁਲਾਜ਼ਮ ਵਿਰੋਧੀ ਦੱਸਦਿਆਂ ਕਿਹਾ ਕਿ ਸਰਕਾਰ ਵਾਰ-ਵਾਰ ਮੀਟਿੰਗਾਂ ਕਰ ਕੇ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਨੇ ਮੁੱਖ ਮੰਤਰੀ ਨਾਲ ਇੱਕ ਮਹੀਨੇ ਵਿੱਚ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ, ਜੋ ਅਜੇ ਤੱਕ ਪੂਰਾ ਨਹੀਂ ਹੋਇਆ। ਇਸ ਰਵੱਈਏ ਖ਼ਿਲਾਫ਼ ਪੂਰੇ ਪੰਜਾਬ ਦੀਆਂ ਨਗਰ ਕੌਂਸਲਾਂ ਅਤੇ ਨਿਗਮਾਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਧੀਂਗਾਨ ਨੇ ਐਲਾਨ ਕੀਤਾ ਕਿ ਭਲਕੇ ਧਰਨੇ ਦੌਰਾਨ ਹੀ ਅਗਲੇ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਐਲਾਨੀ ਜਾਵੇਗੀ।
Advertisement
Advertisement
×
