ਲੁਧਿਆਣਾ: ਕੰਪਿਊਟਰ ਅਧਿਆਪਕਾਂ ਨੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਹੁਣ 11 ਸਤੰਬਰ ਨੂੰ ਸੰਗਰੂਰ ਵਿੱਚ ਵਿਸ਼ਾਲ ਰੈਲੀ ਅਤੇ ਰੋਸ ਮਾਰਚ ਕਰਨ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਵਿੱਚ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਫਤਿਹਪੁਰ ਨੇ ਕਿਹਾ ਕਿ ਰੈਲੀ ਦੌਰਾਨ ਸੂਬੇ ਭਰ ਤੋਂ ਕੰਪਿਊਟਰ ਅਧਿਆਪਕ ਆਪਣੇ ਪਰਿਵਾਰਾਂ ਸਮੇਤ ਸ਼ਿਰਕਤ ਕਰਕੇ ਮੁੱਖ ਮੰਤਰੀ ਅਤੇ ‘ਆਪ’ ਵਿਧਾਇਕਾਂ ਵੱਲੋਂ ਕੀਤੇ ਵਾਅਦਿਆਂ ਨੂੰ ਆਮ ਜਨਤਾ ਵਿੱਚ ਪ੍ਰਚਾਰਨਗੇ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਪਿਛਲੇ 17 ਸਾਲਾਂ ਤੋਂ ਹੋਰ ਹੀ ਇਸ ਨਾ-ਇਨਸਾਫੀ ਅਤੇ ਸੂਬਾ ਸਰਕਾਰ ਵੱਲੋਂ ਕੀਤੀ ਜਾ ਰਹੀ ਵਾਅਦਾ ਖਿਲਾਫ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। -ਖੇਤਰੀ ਪ੍ਰਤੀਨਿਧ