ਜੂਨੀਅਰ ਇੰਜਨੀਅਰਾਂ ਵੱਲੋਂ ਸਰਕਲ ਦਫ਼ਤਰ ਅੱਗੇ ਰੈਲੀ

ਜੂਨੀਅਰ ਇੰਜਨੀਅਰਾਂ ਵੱਲੋਂ ਸਰਕਲ ਦਫ਼ਤਰ ਅੱਗੇ ਰੈਲੀ

ਨਿੱਜੀ ਪੱਤਰ ਪ੍ਰੇਰਕ
ਖੰਨਾ, 27 ਅਕਤੂਬਰ

ਕੌਂਸਲ ਆਫ਼ ਜੂਨੀਅਰ ਇੰਜਨੀਅਰਜ਼ ਸਟੇਟ ਕਮੇਟੀ ਵੱਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਇੱਥੋਂ ਦੇ ਜੂਨੀਅਰ ਇੰਜਨੀਅਰਾਂ ਵੱਲੋਂ ਸਰਕਲ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ, ਜਿਸ ਵਿਚ ਸਟੇਟ ਪ੍ਰਧਾਨ ਪਰਮਜੀਤ ਸਿੰਘ ਖੱਟੜਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਇਸ ਮੌਕੇ ਕੇਂਦਰੀ ਜ਼ੋਨ ਲੁਧਿਆਣਾ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਕਿਹਾ ਕਿ ਪਾਵਰਕੌਮ/ਟ੍ਰਾਂਸਕੋ ਦੇ ਸਮੂਹ ਜੂਨੀਅਰ ਇੰਜਨੀਅਰ ਦੀਆਂ ਮੰਗਾਂ ਨੂੰ ਸਹਿਮਤੀ ਦਿੱਤੀ ਗਈ ਸੀ, ਪ੍ਰੰਤੂ ਅਜੇ ਤੱਕ ਲਾਗੂ ਨਾ ਹੋਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪਾਵਰਕੌਮ ਜੂਨੀਅਨ ਇੰਜਨੀਅਰਾਂ ਨੂੰ ਪੰਜਾਬ ਸਰਕਾਰ ਦੇ ਦੂਜੇ ਮਹਿਕਮਿਆਂ ਦੇ ਜੀਏ ਨਾਲ ਮਿਲਦਾ ਤਨਖਾਹ ਸਕੇਲ ਦਿੱਤਾ ਜਾਵੇ, ਤਰੱਕੀ ਕੋਟਾ 26 ਫ਼ੀਸਦ ਤੋਂ ਵਧਾ 35 ਫ਼ੀਸਦ ਕੀਤਾ ਜਾਵੇ, ਪੈਟਰੋਲ ਦੀ ਪ੍ਰਤੀ ਪੂਰਤੀ 30 ਲਿਟਰ ਤੋਂ ਵਧਾ ਕੇ 80 ਲਿਟਰ ਕੀਤੀ ਜਾਵੇ, ਖਾਲੀ ਅਸਾਮੀਆਂ ਟੈਕਨੀਕਲ ਸਟਾਫ਼ ਅਨੁਸਾਰ ਭਰੀਆਂ ਜਾਣ, ਜੀਏ ਲਈ ਸਪੈਸ਼ਲ ਭੱਤਾ ਚਾਲੂ ਕੀਤਾ ਜਾਵੇ ਅਤੇ ਫੀਲਡ ਦਫ਼ਤਰਾਂ ਦੇ ਇਨਫ਼ਰਾਸਟਰੱਕਚਰ ਵਿੱਚ ਸੁਧਾਰ ਕੀਤਾ ਜਾਵੇ। ਰੈਲੀ ’ਚ ਪੰਜਾਬ ਦੇ ਸਮੂਹ ਜੂਨੀਅਰ ਇੰਜਨੀਅਰਾਂ ਵੱਲੋਂ ਆਪਣੇ ਫੋਨ ਸ਼ਾਮ 5 ਵਜੇ ਤੋਂ ਸਵੇਰੇ 9 ਵਜੇ ਤੱਕ ਬੰਦ ਰੱਖਣ ਅਤੇ ਅੱਜ ਤੋਂ 10 ਨਵੰਬਰ ਤੱਕ ਸਮੂਹ ਸਟੋਰਾਂ ’ਤੇ ਮੀਟਰਿੰਗ ਲੈਬਾਂ ਦਾ ਬਾਈਕਾਟ ਕਰਨ ਦਾ ਫੈਸਲਾ ਲਿਆ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All