ਆਦਿ ਵਾਸੀਆਂ ਦੇ ਹੱਕ ’ਚ ਰੈਲੀ 8 ਨੂੰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦੋਰਾਹਾ ਦੀ ਮੀਟਿੰਗ ਪ੍ਰਧਾਨ ਹਾਕਮ ਸਿੰਘ ਜਰਗੜੀ ਦੀ ਪ੍ਰਧਾਨਗੀ ਹੇਠ ਪਿੰਡ ਘੁਡਾਣੀ ਕਲਾਂ ਗੁਰਦੁਆਰਾ ਚੋਲਾ ਸਾਹਿਬ ਵਿੱਚ ਹੋਈ। ਪ੍ਰੈੱਸ ਬਿਆਨ ਜਾਰੀ ਕਰਦਿਆਂ ਬਲਾਕ ਸਕੱਤਰ ਜਸਵੀਰ ਸਿੰਘ ਅਸਗਰੀਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੈਂਡ...
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦੋਰਾਹਾ ਦੀ ਮੀਟਿੰਗ ਪ੍ਰਧਾਨ ਹਾਕਮ ਸਿੰਘ ਜਰਗੜੀ ਦੀ ਪ੍ਰਧਾਨਗੀ ਹੇਠ ਪਿੰਡ ਘੁਡਾਣੀ ਕਲਾਂ ਗੁਰਦੁਆਰਾ ਚੋਲਾ ਸਾਹਿਬ ਵਿੱਚ ਹੋਈ। ਪ੍ਰੈੱਸ ਬਿਆਨ ਜਾਰੀ ਕਰਦਿਆਂ ਬਲਾਕ ਸਕੱਤਰ ਜਸਵੀਰ ਸਿੰਘ ਅਸਗਰੀਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਰਾਹੀਂ ਲੁਧਿਆਣਾ ਦੀ 24311 ਏਕੜ ਅਤੇ ਹੋਰ ਸ਼ਹਿਰਾਂ ਦੀ ਉਪਜਾਊ ਜ਼ਮੀਨ ਐਕੁਆਇਰ ਕਰਨ ਕਰ ਰਹੀ ਹੈ। ਇਸ ਸੰਘਰਸ਼ ਦੇ ਅਗਲੇ ਪੜਾਅ ਵਜੋਂ ਸੰਯੁਕਤ ਕਿਸਾਨ ਮੋਰਚਾ ਵੱਲੋਂ 24 ਅਗਸਤ ਦੀ ਰੈਲੀ ਰੱਖੀ ਹੈ। ਆਗੂਆਂ ਨੇ ਦੱਸਿਆ ਕੇਂਦਰ ਸਰਕਾਰ ਵੱਲੋਂ ਆਦਿ ਵਾਸੀਆਂ ’ਤੇ ਵਿੱਢੇ ਜ਼ੁਲਮ ਦੇ ਵਿਰੋਧ ’ਚ 8 ਅਗਸਤ ਨੂੰ ਮੋਗਾ ਵਿੱਚ ਕੀਤੀ ਜਾਵੇਗੀ।
Advertisement
Advertisement