ਲੁਧਿਆਣਾ (ਖੇਤਰੀ ਪ੍ਰਤੀਨਿਧ): ਰਾਮਗੜ੍ਹੀਆ ਗਰਲਜ਼ ਕਾਲਜ ਦੀਆਂ ਜੂਡੋ ਖਿਡਾਰਨਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਹੋਈ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਜੂਡੋ ਚੈਂਪੀਅਨਸ਼ਿਪ ਵਿੱਚ ਤਗਮੇ ਜਿੱਤੇ ਹਨ। ਕਾਲਜ ਦੀ ਵਿਦਿਆਰਥਣ ਪ੍ਰਿਆ ਨੇ ਸੋਨੇ ਦਾ ਜਦਕਿ ਸਾਕਸ਼ੀ ਸਾਹਨੀ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਰਾਜੇਸ਼ਵਰਪਾਲ ਕੌਰ ਨੇ ਕਾਲਜ ਦੀ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕ ਰਾਣੀ ਕੌਰ ਤੇ ਖਿਡਾਰਨਾਂ ਨੂੰ ਵਧਾਈ ਦਿੱਤੀ। ਇਨ੍ਹਾਂ ਖਿਡਾਰਨਾਂ ਦੀ ਇਸ ਜਿੱਤ ਨਾਲ ਆਲ ਇੰਡੀਆ ਇੰਟਰ-’ਵਰਸਿਟੀ ਕੈਂਪ ਲਈ ਵੀ ਚੋਣ ਹੋ ਗਈ ਹੈ।