ਨਿੱਜੀ ਪੱਤਰ ਪ੍ਰੇਰਕ
ਖੰਨਾ, 15 ਦਸੰਬਰ
ਸ਼੍ਰੋਮਣੀ ਅਕਾਲੀ ਦਲ ਵਿੱਚ ਸੇਵਾ ਨਿਭਾਉਣ ਵਾਲੇ ਮਰਹੂਮ ਆਗੂ ਸੁਖਦੇਵ ਸਿੰਘ ਲਬਿੜਾ, ਜੋ ਅਕਾਲੀ ਦਲ ਦੇ ਵਿਧਾਇਕ ਅਤੇ ਮੈਂਬਰ ਪਾਰਲੀਮੈਂਟ ਰਹੇ। ਇਸੇ ਤਰ੍ਹਾਂ ਲੰਬਾ ਸਮਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਹੇ, ਦੇ ਸਪੁੱਤਰ ਰਣਬੀਰ ਸਿੰਘ ਲਬਿੜਾ, ਜੋ ਕੁਝ ਸਮਾਂ ਪਹਿਲਾਂ ਕਾਂਗਰਸ ਵਿਚ ਸ਼ਾਮਲ ਹੋਏ ਸਨ, ਨੇ ਹੁਣ ਕਾਂਗਰਸ ਤੋਂ ਵੱਖ ਹੋਏ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ‘ਪੰਜਾਬ ਲੋਕ ਕਾਂਗਰਸ’ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕੈਪਟਨ ਨੇ ਲਬਿੜਾ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਲਬਿੜਾ ਨੇ ਕਿਹਾ ਕਿ ਪਾਰਟੀ ਦਾ ਹੁਕਮ ਮਿਲਣ ’ਤੇ ਉਹ ਹਲਕਾ ਪਾਇਲ (ਰਿਜ਼ਰਵ) ਤੋਂ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ।