ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਜਬਰ-ਜਨਾਹ
ਖੰਨਾ (ਨਿੱਜੀ ਪੱਤਰ ਪ੍ਰੇਰਕ): ਮਲੌਦ ਵਿੱਚ 24 ਘੰਟਿਆਂ ਦੌਰਾਨ ਜਬਰ-ਜਨਾਹ ਦਾ ਦੂਜਾ ਮਾਮਲਾ ਸਾਹਮਣੇ ਆਇਆ, ਜਿਸ ਵਿਚ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਏ ਗਏ। ਪੀੜਤ ਲੜਕੀ ਨੇ ਪੁਲੀਸ ਕੋਲ ਆਪਣੇ ਬਿਆਨ ਦਰਜ ਕਰਵਾਏ ਹਨ।...
Advertisement 
ਖੰਨਾ (ਨਿੱਜੀ ਪੱਤਰ ਪ੍ਰੇਰਕ): ਮਲੌਦ ਵਿੱਚ 24 ਘੰਟਿਆਂ ਦੌਰਾਨ ਜਬਰ-ਜਨਾਹ ਦਾ ਦੂਜਾ ਮਾਮਲਾ ਸਾਹਮਣੇ ਆਇਆ, ਜਿਸ ਵਿਚ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਏ ਗਏ। ਪੀੜਤ ਲੜਕੀ ਨੇ ਪੁਲੀਸ ਕੋਲ ਆਪਣੇ ਬਿਆਨ ਦਰਜ ਕਰਵਾਏ ਹਨ। ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਕਾਰਵਾਈ ਆਰੰਭ ਦਿੱਤੀ ਹੈ। ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਗੁਰੀ ਵਜੋਂ ਹੋਈ, ਜੋ ਕਿ ਖੁਦ ਵਿਆਹਿਆ ਹੋਇਆ ਹੈ। ਸ਼ਿਕਾਇਤ ਮੁਤਾਬਕ ਗੁਰੀ ਨੇ ਲੜਕੀ ਨੂੰ ਕਿਹਾ ਸੀ ਕਿ ਉਹ ਆਪਣੀ ਪਤਨੀ ਨੂੰ ਛੱਡ ਕੇ ਉਸ ਨਾਲ ਵਿਆਹ ਕਰਾਵੇਗਾ। 10 ਜਨਵਰੀ ਨੂੰ ਮੁਲਜ਼ਮ ਨੇ ਲੜਕੀ ਨੂੰ ਆਪਣੇ ਘਰ ਬੁਲਾਇਆ ਅਤੇ ਉਸ ਨਾਲ ਸਰੀਰਕ ਸਬੰਧ ਬਣਾਏ। ਐੱਸਐੱਚਓ ਸੰਦੀਪ ਕੁਮਾਰ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
Advertisement
Advertisement 
× 

