ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਜੂਨ
ਸ੍ਰੀ ਕੀਰਤਨ ਸੇਵਾ ਸੁਸਾਇਟੀ ਵੱਲੋਂ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਆਪਣੇ ਦਫ਼ਤਰ ਵਿੱਚ ਸਮਾਗਮ ਦੌਰਾਨ 40 ਦੇ ਕਰੀਬ ਲੋੜਵੰਦ ਵਿਧਵਾਵਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ ਗਈਆਂ।
ਇਸ ਮੌਕੇ ਸੁਸਾਇਟੀ ਦੇ ਸਰਪ੍ਰਸਤ ਮਾਸਟਰ ਤਰਲੋਚਨ ਸਿੰਘ ਤੇ ਮੁੱਖ ਸੇਵਾਦਾਰ ਪ੍ਰੇਮ ਸਿੰਘ ਨੇ ਕਿਹਾ ਕਿ ਗੁਰੂ ਸਹਿਬਾਨ ਵੱਲੋਂ ਬਖਸ਼ੇ ਸੇਵਾ ਸਕੰਲਪ ਤੇ ਪਹਿਰਾ ਦੇ ਕੇ ਮਨੁੱਖਤਾ ਦੀ ਸੇਵਾ ਕਰਨਾ ਸਭ ਤੋਂ ਉੱਤਮ ਸੇਵਾ ਹੈ ਅਤੇ ਸੁਸਾਇਟੀ ਪਿਛਲੇ ਕਈ ਸਾਲਾਂ ਤੋਂ ਨਿਸ਼ਕਾਮ ਰੂਪ ਵਿੱਚ ਮੁਨੱਖੀ ਭਲਾਈ ਕਾਰਜਾਂ ਵਿੱਚ ਜੁਟੀ ਹੋਈ ਹੈ। ਸੁਸਾਇਟੀ ਦੀ ਰਾਸ਼ਨ ਵੰਡ ਇੰਚਾਰਜ ਬੀਬੀ ਬਲਦੇਵ ਕੌਰ ਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਲੋੜਵੰਦ ਵਿਧਵਾਵਾਂ ਦੀ ਮਦਦ ਕਰਨ ਦੇ ਮਨੋਰਥ ਨਾਲ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਸੇਵਾ ਨੂੰ ਨਿਰੰਤਰ ਜਾਰੀ ਜਾਰੀ ਰੱਖਣ ਲਈ ਸੁਸਾਇਟੀ ਦੇ ਸਮੂਹ ਮੈਂਬਰਾਂ ਵੱਲੋਂ ਆਪਣਾ ਬਣਦਾ ਯੋਗਦਾਨ ਸੇਵਾ ਕਾਰਜਾਂ ਵਿੱਚ ਪਾਇਆ ਜਾ ਰਿਹਾ ਹੈ। ਇਸ ਮੌਕੇ ਮਨਪ੍ਰੀਤ ਸਿੰਘ, ਰਮਨਜੋਤ ਸਿੰਘ ਸੋਨੂੰ, ਰਮਨਦੀਪ ਸਿੰਘ, ਪਵਨਪ੍ਰੀਤ ਸਿੰਘ, ਗੁਰਿੰਦਰ ਸਿੰਘ ਦੀਪ, ਮਨਿੰਦਰ ਸਿੰਘ ਅਤੇ ਸਰਗੁਨਪ੍ਰੀਤ ਕੌਰ ਹਾਜ਼ਰ ਸਨ।