ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 18 ਅਕਤੂਬਰ
ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਦੁਰਗਾਪੁਰੀ ਹੈਬੋਵਾਲ ਕਲਾਂ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਰਾਸ਼ਨ ਵੰਡ ਸਮਾਗਮ ਕੀਤਾ ਗਿਆ, ਜਿਸ ਵਿੱਚ ਗ੍ਰੰਥੀਆਂ, ਪਾਠੀਆਂ, ਰਾਗੀਆਂ, ਢਾਡੀਆਂ ਅਤੇ ਕਥਾ ਵਾਚਕਾਂ ਨੂੰ ਰਾਸ਼ਨ ਸਮੱਗਰੀ ਭੇਟ ਕੀਤੀ ਗਈ। ਇਸ ਮੌਕੇ ਸਰਬੱਤ ਦਾ ਭਲਾ ਸੰਸਥਾ ਦੇ ਸਰਪ੍ਰਸਤ ਆਈਪੀਐੱਸ ਇਕਬਾਲ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਛਾਪਾ ਅਤੇ ਜਨਰਲ ਸਕੱਤਰ ਚੰਦਰ ਭਨੌਟ ਐੱਮਡੀ ਸਿਗਮਾ ਕਾਲਜ ਨੇ ਕਿਹਾ ਕਿ ਸੰਸਥਾ ਦੇ ਚੇਅਰਮੈਨ ਡਾਕਟਰ ਐੱਸਪੀਐੱਸ ਓਬਰਾਏ ਦੀ ਅਗਵਾਈ ’ਚ ਜ਼ਰੂਰਤਮੰਦਾਂ ਦੀ ਸੇਵਾ ਕਰਨਾ ਹੀ ਇੱਕ ਉਦੇਸ਼ ਹੈ। ਗੁਰਦੁਆਰਾ ਸਾਹਿਬ ਵੱਲੋਂ ਸਰਬਤ ਦਾ ਭਲਾ ਦੀ ਟੀਮ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸ ਮੌਕੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਭਿੰਡਰ, ਸੰਤੋਖ ਸਿੰਘ ਸੈਣੀ, ਗੁਰਮੁੱਖ ਸਿੰਘ, ਬਲਬੀਰ ਸਿੰਘ ਮੌਜੂਦ ਸਨ।