ਹੜ੍ਹ ਪੀੜਤਾਂ ਲਈ ਰਾਸ਼ਨ ਭੇਜਿਆ
ਲੁਧਿਆਣਾ ਸਿੱਖ ਨੌਜਵਾਨ ਸੇਵਾ ਸੁਸਾਇਟੀ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਦੇ ਸਹਾਇਤਾ ਕਾਰਜ ਲਗਾਤਾਰ ਜਾਰੀ ਹਨ ਅਤੇ ਪ੍ਰਧਾਨ ਮਨਿੰਦਰ ਸਿੰਘ ਆਹੂਜਾ ਦੀ ਅਗਵਾਈ ਹੇਠ ਜਥੇਬੰਦੀ ਵੱਲੋਂ 100 ਰਾਸ਼ਨ ਕਿੱਟਾਂ ਮੱਖੂ ਅਤੇ ਪਿੰਡ ਘੜਕਾ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਭੇਜੀਆਂ ਗਈਆਂ ਹਨ।...
Advertisement
ਲੁਧਿਆਣਾ ਸਿੱਖ ਨੌਜਵਾਨ ਸੇਵਾ ਸੁਸਾਇਟੀ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਦੇ ਸਹਾਇਤਾ ਕਾਰਜ ਲਗਾਤਾਰ ਜਾਰੀ ਹਨ ਅਤੇ ਪ੍ਰਧਾਨ ਮਨਿੰਦਰ ਸਿੰਘ ਆਹੂਜਾ ਦੀ ਅਗਵਾਈ ਹੇਠ ਜਥੇਬੰਦੀ ਵੱਲੋਂ 100 ਰਾਸ਼ਨ ਕਿੱਟਾਂ ਮੱਖੂ ਅਤੇ ਪਿੰਡ ਘੜਕਾ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਭੇਜੀਆਂ ਗਈਆਂ ਹਨ। ਇਸ ਮੌਕੇ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਕਿ ਆਪਣੀ ਉਸਾਰੂ ਸੋਚ ਨੂੰ ਮਨੁੱਖੀ ਭਲਾਈ ਕਾਰਜਾਂ ਵਿੱਚ ਲਗਾਉਣ ਵਾਲੇ ਪ੍ਰਧਾਨ ਮਨਿੰਦਰ ਸਿੰਘ ਆਹੂਜਾ ਤੇ ਉਨ੍ਹਾਂ ਦੇ ਸਾਥੀ ਸਮੁੱਚੇ ਸਮਾਜ ਲਈ ਪ੍ਰੇਰਨਾ ਸਰੋਤ ਹਨ। ਇਸ ਮੌਕੇ ਭਗਤਪਰੀਤ ਸਿੰਘ ਅਤੇ ਰਾਜਿੰਦਰ ਸਿੰਘ ਬੰਟੀ ਵੀ ਹਾਜ਼ਰ ਸਨ।
Advertisement
Advertisement
