ਖੇਤੀ ਕਾਨੂੰਨਾਂ ਖ਼ਿਲਾਫ਼ ਤਰਕਸ਼ੀਲ ਆਗੂਆਂ ਵੱਲੋਂ ਭੁੱਖ ਹੜਤਾਲ

ਅੰਦੋਲਨ ਨੂੰ ਹੋਰ ਤੇਜ਼ ਕਰਨ ’ਤੇ ਜ਼ੋਰ; ਕਿਸਾਨ ਸੰਘਰਸ਼ ਪ੍ਰਤੀ ਧਾਰੇ ਮੋਦੀ ਸਰਕਾਰ ਦੇ ਵਤੀਰੇ ਦੀ ਨਿਖੇਧੀ

ਖੇਤੀ ਕਾਨੂੰਨਾਂ ਖ਼ਿਲਾਫ਼ ਤਰਕਸ਼ੀਲ ਆਗੂਆਂ ਵੱਲੋਂ ਭੁੱਖ ਹੜਤਾਲ

ਜਗਰਾਓਂ ਰੇਲਵੇ ਪਾਰਕ ਵਿਚ ਕਿਸਾਨ ਮੋਰਚੇ ਸਮੇਂ ਭੁੱਖ ਹੜਤਾਲ ’ਤੇ ਬੈਠੇ ਤਰਕਸ਼ੀਲ ਆਗੂ।

ਜਸਬੀਰ ਸ਼ੇਤਰਾ

ਜਗਰਾਉਂ, 2 ਮਾਰਚ

ਸਥਾਨਕ ਰੇਲਵੇ ਪਾਰਕ ਵਿੱਚ ਚੱਲ ਰਹੇ ਕਿਸਾਨ ਸੰਘਰਸ਼ ਮੋਰਚੇ ਦੇ 153ਵੇਂ ਦਿਨ ਅੱਜ ਤਰਕਸ਼ੀਲ ਸੁਸਾਇਟੀ ਦੇ ਆਗੂ ਭੁੱਖ ਹੜਤਾਲ ’ਤੇ ਬੈਠੇ। ਇਨ੍ਹਾਂ ’ਚ ਮਾਸਟਰ ਸੁਰਜੀਤ ਦੌਧਰ, ਸੁਖਦੇਵ ਸਿੰਘ ਰਾਮਗੜ੍ਹ, ਕਰਤਾਰ ਸਿੰਘ ਵੀਰਾਨ, ਕਮਲਜੀਤ ਬੁਜਰਗ, ਨਵਪ੍ਰੀਤ ਸਿੰਘ, ਮਨੀਕਰਨ ਸਿੰਘ, ਬਿੱਲੂ ਸਿੰਘ ਸ਼ਾਮਲ ਸਨ। ਉਨ੍ਹਾਂ ਮੰਗ ਕੀਤੀ ਕਿ ਮੋਦੀ ਸਰਕਾਰ ਕਿਸਾਨ-ਮਜ਼ਦੂਰ ਵਿਰੋਧੀ ਕਾਲੇ ਕਾਨੂੰਨਾਂ ਨੂੰ ਫੌਰੀ ਵਾਪਸ ਲਵੇ। ਕਿਸਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦਿੱਲੀ ਬਾਰਡਰਾਂ ’ਤੇ 8 ਮਾਰਚ ਨੂੰ ਔਰਤ ਮੁਕਤੀ ਦਿਵਸ ਮਨਾਉਣ ਲਈ ਪਿੰਡਾਂ ’ਚ ਔਰਤਾਂ ਨੂੰ ਲਾਮਬੰਦ ਕੀਤਾ ਜਾਵੇਗਾ। ਔਰਤ ਦਿਵਸ ਲਈ ਇਲਾਕੇ ’ਚੋਂ ਔਰਤਾਂ ਦੀ ਭਰਵੀਂ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਢੋਲਣ, ਛੱਜਾਵਾਲ, ਗਾਲਿਬ ਇਕਾਈਆਂ ਦੇ ਪ੍ਰਧਾਨਾਂ ਹਰਚੰਦ ਸਿੰਘ ਢੋਲਣ, ਬਲਦੇਵ ਸਿੰਘ ਛੱਜਾਵਾਲ, ਪਰਵਾਰ ਸਿੰਘ ਗਾਲਿਬ ਤੋਂ ਇਲਾਵਾ ਸੁਰਜੀਤ ਸਿੰਘ ਦੌਧਰ, ਸੁਖਦੇਵ ਸਿੰਘ ਗਾਲਿਬ, ਗੁਰਮੀਤ ਸਿੰਘ ਮੱਲ੍ਹਾ ਨੇ ਕਿਹਾ ਕਿ ਹੁਣ ਸਮਾਜ ਦਾ ਹਰ ਵਰਗ ਕਿਸਾਨ ਸੰਘਰਸ਼ ਨਾਲ ਜੁੜ ਚੁੱਕਾ ਹੈ। ਉਨ੍ਹਾਂ ਮੋਦੀ ਹਕੂਮਤ ਵੱਲੋਂ ਕਿਸਾਨ ਸੰਘਰਸ਼ ਪ੍ਰਤੀ ਧਾਰੇ ਵਤੀਰੇ ਦੀ ਨਿਖੇਧੀ ਕੀਤੀ।

ਗੁਰੂਸਰ ਸੁਧਾਰ (ਸੰਤੋਖ ਗਿੱਲ): ਕਿਲ੍ਹਾ ਰਾਏਪੁਰ ਵਿੱਚ ਅਡਾਨੀ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਸੰਯੁਕਤ ਕਿਸਾਨ ਮੋਰਚਾ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਸਰਕਾਰ ਵਿਰੁੱਧ ਚੱਲ ਰਹੇ ਲੜੀਵਾਰ ਧਰਨੇ ਦੀ ਅਗਵਾਈ ਗਗਨਦੀਪ ਕੌਰ, ਮਹਿੰਦਰ ਕੌਰ ਅਤੇ ਸੁਖਵਿੰਦਰ ਕੌਰ ਨੇ ਕੀਤੀ। ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਪ੍ਰੋ. ਜੈਪਾਲ ਸਿੰਘ ਨੇ ਕਿਹਾ ਕਿ ਮੁਲਕ ਨਿੱਜੀਕਰਨ, ਉਦਾਰੀਕਰਨ ਨੀਤੀਆਂ ਕਾਰਨ ਮਹਿੰਗਾਈ, ਗ਼ਰੀਬੀ, ਬੇਰੁਜ਼ਗਾਰੀ ਅਤੇ ਅਨਪੜ੍ਹਤਾ ਦੀ ਦਲਦਲ ਵਿੱਚ ਧਸਦਾ ਜਾ ਰਿਹਾ ਹੈ। ਇਸ ਵਿੱਚੋਂ ਨਿਕਲਣ ਲਈ ਇਨ੍ਹਾਂ ਨੀਤੀਆਂ ਦਾ ਜਥੇਬੰਦ ਹੋ ਕੇ ਵਿਰੋਧ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤੋਂ ਲੋਕ-ਪੱਖੀ ਨੀਤੀਆਂ ਦੀ ਉਮੀਦ ਛੱਡ ਕੇ ਅੰਦੋਲਨ ਨੂੰ ਤੇਜ਼ ਕਰਨ ਦੀ ਜ਼ਰੂਰਤ ਹੈ।

ਘੁਡਾਣੀ ਕਲਾਂ ’ਚ ਔਰਤ ਦਿਵਸ ਸਬੰਧੀ ਮੀਟਿੰਗ

ਪਾਇਲ (ਦੇਵਿੰਦਰ ਸਿੰਘ ਜੱਗੀ): ਟਿਕਰੀ ਬਾਰਡਰ ’ਤੇ 8 ਮਾਰਚ ਨੂੰ ਮਨਾਏ ਜਾ ਰਹੇ ਔਰਤ ਦਿਵਸ ਸਬੰਧੀ ਪਿੰਡ ਘੁਡਾਣੀ ਕਲਾਂ ਵਿਚ ਬੀਕੇਯੂ ਏਕਤਾ ਉਗਰਾਹਾਂ ਵਲੋਂ ਮੀਟਿੰਗ ਕੀਤੀ ਗਈ। ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਗੁਰਦੀਪ ਸਿੰਘ ਜੀਰਖ ਨੇ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਜਾਣਬੁੱਝ ਕੇ ਸੜਕਾਂ ’ਤੇ ਬੈਠਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਰਤੀ ਸਬਰ ਸਿਦਕ ਨਾਲ ਸ਼ਾਂਤਮਈ ਬੈਠ ਕੇ ਸੰਘਰਸ਼ ਜਿੱਤਣਗੇ। ਔਰਤ ਦਿਵਸ ਸਬੰਧੀ 7 ਮਾਰਚ ਨੂੰ ਬੀਬੀਆਂ ਦੇ ਜਥੇ ਬੱਸਾਂ ਰਾਹੀਂ ਰਵਾਨਾ ਹੋਣਗੇ ਤੇ 8 ਮਾਰਚ ਦੀ ਰੈਲੀ ’ਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਬੱਸਾਂ ਰਾਹੀਂ ਸਿਰਫ਼ ਬੀਬੀਆਂ ਹੀ ਜਾਣਗੀਆਂ ਬਾਕੀ ਕਿਸਾਨ ਹੋਰ ਵਾਹਨਾਂ ਦਾ ਪ੍ਰਬੰਧ ਕਰ ਕੇ ਜਾਣਗੇ। ਇਸ ਮੌਕੇ ਹਰਜੀਤ ਸਿੰਘ ਘਲੋਟੀ, ਬਲਵੰਤ ਸਿੰਘ ਘੁਡਾਣੀ, ਬਲਦੇਵ ਸਿੰਘ ਜੀਰਖ ਅਤੇ ਹੋਰ ਕਿਸਾਨ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All