ਲੁਧਿਆਣਾ: ਸ੍ਰੀ ਕੀਰਤਨ ਸੇਵਾ ਸੁਸਾਇਟੀ ਵੱਲੋਂ ਲੋੜਵੰਦ ਵਿਧਵਾਵਾਂ ਨੂੰ ਰਾਸ਼ਨ ਤੇ ਹੋਰ ਜ਼ਰੂਰਤ ਦਾ ਸਾਮਾਨ ਵੰਡਿਆ ਗਿਆ। ਮਾਡਲ ਟਾਊਨ ਐਕਸਟੈਨਸ਼ਨ ਸਥਿਤ ਸੁਸਾਇਟੀ ਦਫ਼ਤਰ ਵਿੱਚ ਹੋਏ ਸਮਾਗਮ ਦੌਰਾਨ ਸੁਸਾਇਟੀ ਦੇ ਮੁੱਖ ਸੇਵਾਦਾਰ ਜਸਪਾਲ ਸਿੰਘ ਤੇ ਜਨਰਲ ਸਕੱਤਰ ਅਮਰਜੀਤ ਸਿੰਘ ਸਲੂਜਾ ਨੇ ਕਿਹਾ ਕਿ ਗੁਰੂ ਸਹਬਿਾਨ ਵੱਲੋਂ ਬਖਸ਼ੇ ਸੇਵਾ ਸਕੰਲਪ ’ਤੇ ਪਹਿਰਾ ਦੇ ਕੇ ਮੁਨੱਖਤਾ ਦੀ ਸੇਵਾ ਕਰਨਾ ਸਭ ਤੋਂ ਉੱਤਮ ਦਾਨ ਹੈ। ਸੁਸਾਇਟੀ ਦੀ ਰਾਸ਼ਨ ਵੰਡ ਇੰਚਾਰਜ ਬਲਦੇਵ ਕੌਰ ਨੇ ਦੱਸਿਆ ਕਿ ਸੁਸਾਇਟੀ ਵੱਲੋਂ 22 ਦੇ ਕਰੀਬ ਲੋੜਵੰਦ ਵਿਧਵਾਵਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। -ਨਿੱਜੀ ਪੱਤਰ ਪ੍ਰੇਰਕ