DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰੀਲ ਬਣਾਉਣ ਦਾ ਮੁਕਾਬਲਾ ਕਰਵਾਇਆ

ਗੁਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਨੇ ਕੈਂਪਸ ਵਿੱਚ ਰੀਲ ਮੇਕਿੰਗ ਮੁਕਾਬਲਾ ਕਰਵਾਇਆ। ਇਸ ਮੁਕਾਬਲੇ ’ਚ ਵਿਦਿਆਰਥੀਆਂ ਨੂੰ ਆਪਣੀ ਕਹਾਣੀ ਸੁਣਾਉਣ ਅਤੇ ਡਿਜੀਟਲ ਹੁਨਰ ਨੂੰ ਪ੍ਰਦਰਸ਼ਿਤ ਕਰਨ ਲਈ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ। ਇਸ ਮੁਕਾਬਲੇ ਲਈ ‘ਵਾਪਸੀ ਲਈ ਸੈੱਟਬੈਕ’,...

  • fb
  • twitter
  • whatsapp
  • whatsapp
featured-img featured-img
ਰੀਲ ਮੇਕਿੰਗ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ।
Advertisement

ਗੁਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਨੇ ਕੈਂਪਸ ਵਿੱਚ ਰੀਲ ਮੇਕਿੰਗ ਮੁਕਾਬਲਾ ਕਰਵਾਇਆ। ਇਸ ਮੁਕਾਬਲੇ ’ਚ ਵਿਦਿਆਰਥੀਆਂ ਨੂੰ ਆਪਣੀ ਕਹਾਣੀ ਸੁਣਾਉਣ ਅਤੇ ਡਿਜੀਟਲ ਹੁਨਰ ਨੂੰ ਪ੍ਰਦਰਸ਼ਿਤ ਕਰਨ ਲਈ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ। ਇਸ ਮੁਕਾਬਲੇ ਲਈ ‘ਵਾਪਸੀ ਲਈ ਸੈੱਟਬੈਕ’, ‘ਮਹਿਲਾ ਸਸ਼ਕਤੀਕਰਨ’ ਅਤੇ ‘ਸੱਭਿਆਚਾਰ ਦੀਆਂ ਮਜ਼ਬੂਤ ਜੜ੍ਹਾਂ’ ਆਦਿ ਵਿਸ਼ੇ ਰੱਖੇ ਗਏ ਸਨ।

ਮੁਕਾਬਲੇ ਵਿੱਚ ਬੀ ਕਾਮ ਆਨਰਜ਼, ਬੀ ਬੀ ਏ, ਬੀ ਸੀ ਏ, ਬੀ ਐੱਚ ਐੱਮ ਸੀ ਟੀ ਅਤੇ ਬੀ ਐੱਸ ਸੀ ਫੈਸ਼ਨ ਡਿਜ਼ਾਈਨਿੰਗ ਸਣੇ ਹੋਰ ਵੱਖ-ਵੱਖ ਕੋਰਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਦੇ ਡਾਇਰੈਕਟਰ ਪ੍ਰੋ. ਮਨਜੀਤ ਸਿੰਘ ਛਾਬੜਾ ਨੇ ਮੁਕਾਬਲੇ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਲੁਕੀ ਕਲਾ ਨੂੰ ਹੋਰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਮੁਕਾਬਲੇ ਲਈ ਚੁਣੇ ਗਏ ਵਿਸ਼ੇ ਮਹੱਤਵਪੂਰਨ ਸਮਾਜਿਕ ਕਦਰਾਂ-ਕੀਮਤਾਂ ਨੂੰ ਦਰਸਾਉਂਦੇ ਹਨ। ਅਸੀਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਇਸ ਮੌਕੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

Advertisement

Advertisement
Advertisement
×