ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਇਥੇ ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਸੁਧਾਰ ਵਿੱਚ ਹਰ ਸਾਲ ਦੀ ਤਰ੍ਹਾਂ ਇੱਸ ਵਾਰ ਵੀ ਲੋਹੜੀ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾਕਟਰ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਸਥਾ ਦੀ ਪਰੰਪਰਾ ਅਨੁਸਾਰ ਕਾਲਜ ਵਿੱਚ ਮਨਾਇਆ ਜਾਂਦਾ ਲੋਹੜੀ ਦਾ ਤਿਉਹਾਰ ‘ਧੀਆਂ ਦੀ ਲੋਹੜੀ’ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਮੂੰਗਫਲੀ, ਰਿਉੜੀਆਂ ਅਤੇ ਚਾਹ ਵਰਤਾਈ ਗਈ। ਇਸ ਮੌਕੇ ਕਾਲਜ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।