DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਆਜ਼ਾਦੀ ਦਿਵਸ ਸਮਾਗਮ ਸਬੰਧੀ ਰਿਹਰਸਲ ਹੋਈ

ਡੀ ਸੀ ਹਿਮਾਂਸ਼ੂ ਜੈਨ ਵੱਲੋਂ ਤਿਆਰੀਆਂ ਦੀ ਸਮੀਖਿਆ; ਮੰਤਰੀ ਹਰਪਾਲ ਸਿੰਘ ਚੀਮਾ ਕੌਮੀ ਝੰਡਾ ਲਹਿਰਾਉਣਗੇ

  • fb
  • twitter
  • whatsapp
  • whatsapp
featured-img featured-img
ਆਜ਼ਾਦੀ ਦਿਵਸ ਸਮਾਗਮ ਦੀ ਰਿਹਰਸਲ ਵਿੱਚ ਸ਼ਾਮਲ ਪੰਜਾਬ ਪੁਲੀਸ ਦੀਆਂ ਮਹਿਲਾ ਮੁਲਾਜ਼ਮਾਂ। -ਫੋਟੋ: ਹਿਮਾਂਸ਼ੂ
Advertisement

80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਵੀਰਵਾਰ ਨੂੰ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ ਏ ਯੂ) ਲੁਧਿਆਣਾ ਦੇ ਮੈਦਾਨ ਵਿੱਚ ਹੋਈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਪਰੇਡ ਦੀ ਪ੍ਰਧਾਨਗੀ ਕੀਤੀ ਅਤੇ ਝੰਡਾ ਲਹਿਰਾਇਆ। ਉਨ੍ਹਾਂ ਨੇ ਪਰੇਡ ਕਮਾਂਡਰ ਪੀ ਪੀ ਐੱਸ ਅਫਸਰ ਹਰਸ਼ਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲੀਸ (ਪੁਰਸ਼ ਅਤੇ ਮਹਿਲਾ), ਪੰਜਾਬ ਹੋਮ ਗਾਰਡ, ਐੱਨ ਸੀ ਸੀ ਸਕਾਊਟਸ (ਲੜਕੇ ਅਤੇ ਲੜਕੀਆਂ) ਅਤੇ ਹੋਰਾਂ ਸਮੇਤ ਮਾਰਚ ਪਾਸਟ ਵਿੱਚ ਭਾਗ ਲੈਣ ਵਾਲੀਆਂ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਡੀ ਸੀ ਪੀ ਹਰਪਾਲ ਸਿੰਘ ਅਤੇ ਏ ਡੀ ਸੀ ਸ਼ਿਖਾ ਭਗਤ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ।

ਮਾਰਚ ਪਾਸਟ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੀ ਟੀ ਸ਼ੋਅ ਪੇਸ਼ ਕੀਤਾ ਗਿਆ।

Advertisement

ਇਸ ਮਗਰੋਂ ਵੱਖ-ਵੱਖ ਸਰਕਾਰੀ ਅਤੇ ਨਿੱਜੀ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਭਰਪੂਰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਵਿੱਚ ਦੇਸ਼ ਪ੍ਰਤੀ ਪਿਆਰ, ਏਕਤਾ, ਅਖੰਡਤਾ ਅਤੇ ਰਾਸ਼ਟਰੀ ਭਾਵਨਾ ਦਾ ਸੰਦੇਸ਼ ਦਿੱਤਾ ਗਿਆ।

Advertisement

ਫੁੱਲ ਡਰੈੱਸ ਰਿਹਰਸਲ ਮਗਰੋਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਟੇਡੀਅਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਵਿਭਾਗਾਂ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਬਾਕੀ ਰਹਿੰਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਲੋੜੀਂਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂ ਕਰਨ, ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ 15 ਅਗਸਤ ਨੂੰ ਪੀ ਏ ਯੂ ਲੁਧਿਆਣਾ ਵਿੱਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਸ਼ਾਨਦਾਰ ਅਤੇ ਯਾਦਗਾਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਹਿਮਾਂਸ਼ੂ ਜੈਨ ਨੇ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਤਨਦੇਹੀ, ਸਮਰਪਣ ਅਤੇ ਆਪਸੀ ਤਾਲਮੇਲ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਦੇਸ਼ ਦਾ ਮਹੱਤਵਪੂਰਨ ਕੌਮੀ ਤਿਉਹਾਰ ਹੈ, ਇਸ ਲਈ ਸਮਾਗਮ ਦੇ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਯੋਜਨਾਬੰਦੀ, ਪ੍ਰਭਾਵਸ਼ਾਲੀ ਅਮਲ ਅਤੇ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਮਾਗਮ ਦੌਰਾਨ ਆਉਣ ਵਾਲੇ ਮਹਿਮਾਨਾਂ, ਭਾਗੀਦਾਰਾਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕੀਤੇ ਜਾਣ।

Advertisement
×