ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਸਮੱਗਰੀ ਭੇਜੀ
ਇਥੋਂ ਦੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਨੇ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਵੱਡੀ ਰਾਹਤ ਮੁਹਿੰਮ ਚਲਾਈ। ਇੰਸਟੀਚਿਊਟ ਵੱਲੋਂ ਇੱਕ ਟੈਂਪੂ ਭਰ ਕੇ ਜ਼ਰੂਰੀ ਰਾਹਤ ਸਮੱਗਰੀ ਭੇਜੀ ਜਿਸ ਵਿੱਚ ਤੁਰੰਤ ਲੋੜੀਂਦੀਆਂ ਦਵਾਈਆਂ, ਔਰਤਾਂ ਅਤੇ ਬੱਚਿਆਂ ਲਈ ਕੱਪੜੇ, ਸੁੱਕੇ...
Advertisement
ਇਥੋਂ ਦੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਨੇ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਵੱਡੀ ਰਾਹਤ ਮੁਹਿੰਮ ਚਲਾਈ। ਇੰਸਟੀਚਿਊਟ ਵੱਲੋਂ ਇੱਕ ਟੈਂਪੂ ਭਰ ਕੇ ਜ਼ਰੂਰੀ ਰਾਹਤ ਸਮੱਗਰੀ ਭੇਜੀ ਜਿਸ ਵਿੱਚ ਤੁਰੰਤ ਲੋੜੀਂਦੀਆਂ ਦਵਾਈਆਂ, ਔਰਤਾਂ ਅਤੇ ਬੱਚਿਆਂ ਲਈ ਕੱਪੜੇ, ਸੁੱਕੇ ਖਾਣ-ਪੀਣ ਦੇ ਪੈਕਟ ਸ਼ਾਮਲ ਸਨ। ਇਸ ਰਾਹਤ ਸਮੱਗਰੀ ਨੂੰ ਇਕੱਠਾ ਕਰਨ ਅਤੇ ਪੈਕਿੰਗ ਕਰਨ ਦਾ ਕੰਮ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਕਰਨ ਉਪਰੰਤ ਖੁਦ ਪ੍ਰਭਾਵਿਤ ਪਿੰਡਾਂ/ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਇੱਕ-ਇੱਕ ਚੀਜ਼ ਉਨ੍ਹਾਂ ਦੇ ਹੱਥਾਂ ਵਿੱਚ ਸੌਂਪੀ ਅਤੇ ਯਕੀਨੀ ਬਣਾਇਆ ਗਿਆ ਕਿ ਰਾਹਤ ਸਹੀ ਅਤੇ ਸਭ ਤੋਂ ਵੱਧ ਲੋੜਵੰਦ ਪਰਿਵਾਰਾਂ ਤੱਕ ਪੁੱਜੇ। ਰਾਹਤ ਸਮੱਗਰੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਡਾਇਰੈਕਟਰ ਗੁਰਕੀਰਤ ਸਿੰਘ ਨੇ ਕਿਹਾ ਕਿ ਹੜ੍ਹਾਂ ਨੇ ਕਈ ਪਰਿਵਾਰਾਂ ਨੂੰ ਬੇਘਰ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਖੋਹ ਲਈ ਹੈ।
Advertisement
Advertisement
×