ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
ਸਿਟੀ ਐਨਕਲੇਵ ਦੁੱਗਰੀ-ਧਾਂਦਰਾ ਰੋਡ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦਾ 350ਵਾਂ ਸ਼ਹੀਦੀ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ ਜਿਸ ਵਿੱਚ ਆਲ ਇਨ ਵਨ ਸੰਸਥਾ ਨੇ ਗੁਰੂ ਤੇਗ ਬਹਾਦਰ ਜੀ ਦੇ ਸਲੋਕ ਅਤੇ ਸ਼ਬਦ ਦੀਆਂ ਪੁਸਤਕਾਂ ਵੰਡੀਆਂ।
ਇਸ ਮੌਕੇ ਬੀਬੀ ਜਸਲੀਨ ਕੌਰ (ਲੁਧਿਆਣਾ) ਭਾਈ ਕਰਮਵੀਰ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੇ ਜੱਥੇ ਨੇ ਇਲਾਹੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ।
ਇਸ ਮੌਕੇ ਮੁੱਖ ਸੇਵਾਦਾਰ ਭਗਵਿੰਦਰਪਾਲ ਸਿੰਘ ਗੋਲਡੀ ਨੇ ਕਿਹਾ ਕਿ ਇਸ ਗੌਰਵਮਈ ਸ਼ਹਾਦਤ ਨੇ ਸਿਰਫ਼ ਸਿੱਖ ਇਤਿਹਾਸ ਨੂੰ ਹੀ ਨਵਾਂ ਮੋੜ ਨਹੀਂ ਦਿੱਤਾ, ਸਗੋਂ ਪੂਰੇ ਵਿਸ਼ਵ ਨੂੰ ਹੱਕ, ਸੱਚ, ਇਨਸਾਫ਼ ਅਤੇ ਧਰਮ ਲਈ ਮਰ-ਮਿਟਣ ਦਾ ਜਜ਼ਬਾ ਪ੍ਰਦਾਨ ਕੀਤਾ। ਉਨ੍ਹਾਂ ਕਿਹਾ, ‘‘ਮਹਾਨ ਸ਼ਹੀਦਾਂ ਨੂੰ ਸਾਡੀ ਇਹੀ ਸ਼ਰਧਾਂਜਲੀ ਹੋਵੇਗੀ ਕਿ ਅਸੀਂ ਮਨੁੱਖ ਦੇ ਬਣਾਏ ਧਰਮ ਤੋਂ ਉੱਪਰ ਉੱਠ ਕੇ ਸਰਬ-ਸਾਂਝੇ ਧਰਮ ਅਰਥਾਤ ਮਾਨਵਤਾ, ਅਹਿੰਸਾ, ਦਇਆ, ਅਮਨ ਅਤੇ ਅਖੰਡਤਾ ਦੇ ਰਸਤੇ ਉੱਪਰ ਕਦਮ ਧਰੀਏ।’’
ਗੁਰੂ-ਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਲਈ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਬਲਬੀਰ ਸਿੰਘ ਮੱਲ, ਜਸਬੀਰ ਸਿੰਘ ਦੂਆ, ਪਰਮਜੀਤ ਸਿੰਘ ਬੇਦੀ, ਮਨਪ੍ਰੀਤ ਸਿੰਘ, ਅਮਰਜੀਤ ਸਿੰਘ ਸੂਰੀ, ਵਿਕਰਮਜੀਤ ਸਿੰਘ ਧਾਲੀਵਾਲ, ਸੰਦੀਪ ਆਹੂਜਾ, ਯਾਦਵਿੰਦਰ ਸਿੰਘ ਗੰਭੀਰ, ਕੁਲਦੀਪ ਸਿੰਘ, ਹਰਨੇਕ ਸਿੰਘ ਧੰਜਲ, ਹਰਭਜਨ ਕੌਰ, ਸਤਵੀਰ ਕੌਰ ਬੇਦੀ, ਪਰਮਜੀਤ ਕੌਰ, ਹਰਬੀਰ ਕੌਰ, ਗੁਰਪ੍ਰੀਤ ਕੌਰ, ਮਨਜੀਤ ਕੌਰ, ਬਲਵਿੰਦਰ ਕੌਰ ਅਤੇ ਸਰਬਜੀਤ ਕੌਰ ਆਦਿ ਵੀ ਹਾਜ਼ਰ ਸਨ।
