DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਸੰਗਰਾਂਦ ਮੌਕੇ ਧਾਰਮਿਕ ਸਮਾਗਮ

ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 16 ਜੁਲਾਈ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਅਤੇ ਸਾਉਣ ਦੀ ਸੰਗਰਾਂਦ ਮੌਕੇ ਵੱਖ-ਵੱਖ ਗੁਰਦੁਆਰਿਆਂ ਵਿੱਚ ਧਾਰਮਿਕ ਸਮਾਗਮ ਹੋਏ, ਜਿਨ੍ਹਾਂ ਵਿੱਚ ਸੰਗਤ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕਰਦਿਆਂ ਨਾਮ ਬਾਣੀ ਦਾ ਲਾਹਾ ਖੱਟਿਆ। ਭਾਈ ਮੰਝ ਸੇਵਕ ਜੱਥਾ...
  • fb
  • twitter
  • whatsapp
  • whatsapp
featured-img featured-img
ਗੁਰਦੁਆਰਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਰਾਗੀ ਜੱਥੇ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 16 ਜੁਲਾਈ

Advertisement

ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਅਤੇ ਸਾਉਣ ਦੀ ਸੰਗਰਾਂਦ ਮੌਕੇ ਵੱਖ-ਵੱਖ ਗੁਰਦੁਆਰਿਆਂ ਵਿੱਚ ਧਾਰਮਿਕ ਸਮਾਗਮ ਹੋਏ, ਜਿਨ੍ਹਾਂ ਵਿੱਚ ਸੰਗਤ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕਰਦਿਆਂ ਨਾਮ ਬਾਣੀ ਦਾ ਲਾਹਾ ਖੱਟਿਆ।

ਭਾਈ ਮੰਝ ਸੇਵਕ ਜੱਥਾ ਮਾਡਲ ਗਰਾਮ ਵੱਲੋਂ ਗੁਰਦੁਆਰਾ ਦਮਦਮਾ ਸਾਹਬਿ ਪਾਤਸ਼ਾਹੀ ਪਹਿਲੀ ਅਤੇ ਛੇਵੀਂ ਦੁੱਗਰੀ ਵਿਖੇ ਕੀਰਤਨ ਤੇ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਜੱਥੇ ਦੇ ਕੀਰਤਨੀ ਵੀਰਾਂ ਅਤੇ ਬੀਬੀਆਂ ਤੋਂ ਇਲਾਵਾ ਭਾਈ ਪ੍ਰਹਿਲਾਦ ਸਿੰਘ ਦੇ ਜੱਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ਵਿੱਚ ਪ੍ਰਧਾਨ ਜਤਿੰਦਰ ਸਿੰਘ ਗਿਲੋਤਰਾ, ਪਰਮਜੀਤ ਸਿੰਘ, ਕੰਵਲਜੀਤ ਸਿੰਘ ਬਿੱਟੂ ਅਤੇ ਭੁਪਿੰਦਰ ਸਿੰਘ ਬੱਗਾ ਸ਼ਾਮਲ ਹੋਏ।

ਇਸੇ ਤਰ੍ਹਾਂ ਗੁਰਦੁਆਰਾ ਗੁਰਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਹੋਏ ਸਮਾਗਮ ਵਿੱਚ ਅੱਜ ਸਾਉਣ ਮਹੀਨੇ ਪ੍ਰਥਾਏ ਗੁਰਬਾਣੀ ਅਤੇ ‘ਬਾਹਰ ਮਾਹਾ ਤੁਖਾਰੀ’ ਅਤੇ ‘ਬਾਰਹ ਮਾਹਾ ਮਾਂਝ’ ਦੇ ਹਵਾਲਿਆਂ ਨਾਲ ਸੰਤ ਬਾਬਾ ਅਮੀਰ ਸਿੰਘ ਨੇ ਵਰਖਾ ਰੁੱਤ ਨਾਲ ਸਬੰਧਤ ਬਿੰਬਾਵਲੀ ਰਾਹੀਂ ਜੀਵ ਦੇ ਪ੍ਰਮਾਤਮਾ ਨਾਲ ਮਿਲਾਪ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਸ਼ਹੀਦ ਭਾਈ ਤਾਰੂ ਸਿੰਘ ਦੇ ਜੀਵਨ ਬਾਰੇ ਵੀ ਇਤਿਹਾਸਕ ਸਾਂਝ ਪਾਈ। ਇਸ ਮੌਕੇ ਗੁਰਸ਼ਬਦ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਵੱਲੋਂ ਤੰਤੀ ਸਾਜ਼ਾਂ ਨਾਲ ਕੀਰਤਨ ਵੀ ਕੀਤਾ ਗਿਆ। ਸਮਾਗਮ ਦੌਰਾਨ ਗੁਰੂ ਕੇ ਲੰਗਰ ਤੋਂ ਇਲਾਵਾ ਖੀਰ ਅਤੇ ਮਾਲ ਪੂੜੇ ਦੇ ਲੰਗਰ ਵੀ ਅਤੁੱਟ ਵਰਤਾਏ ਗਏ।

ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਖ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਗੁਰੂ ਘਰ ਦੇ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਪ੍ਰਮੁੱਖ ਕੀਰਤਨੀਏ ਭਾਈ ਰਵਨੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸੀਸ ਗੰਜ ਸਾਹਬਿ ਦਿੱਲੀ ਨੇ ਗੁਰਬਾਣੀ ਦਾ ਆਨੰਦਮਈ ਕੀਰਤਨ ਕੀਤਾ। ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਭੇਟ ਕਰ ਕੇ ਸਨਮਾਨਿਤ ਕੀਤਾ।

Advertisement
×