DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰਾਇਮਰੀ ਸਕੂਲ ਦੇ ਨਵੇਂ ਸ਼ੈਸਨ ਮੌਕੇ ਧਾਰਮਿਕ ਸਮਾਗਮ

ਹੋਣਹਾਰ ਬੱਚਿਆਂ ਦਾ ਸਨਮਾਨ ਕੀਤਾ

  • fb
  • twitter
  • whatsapp
  • whatsapp
featured-img featured-img
ਨੂਰਪੁਰਾ ਸਕੂਲ ਦੇ ਹੋਣਹਾਰ ਬੱਚਿਆਂ ਦਾ ਸਨਮਾਨ ਕਰਦੀਆਂ ਹੋਈਆਂ ਸ਼ਖ਼ਸੀਅਤਾਂ।
Advertisement

ਇਥੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਨੂਰਪੁਰਾ ਵਿੱਚ ਨਵੇਂ ਵਿੱਦਿਅਕ ਸਾਲ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੀ ਪੀ ਈ ਓ ਮਨਜੀਤ ਸਿੰਘ ਗਰੇਵਾਲ ਵਿਸ਼ੇਸ ਤੌਰ ’ਤੇ ਹਾਜ਼ਰ ਹੋਏ। ਗਿਆਨੀ ਅਵਤਾਰ ਸਿੰਘ ਨੂਰਪੁਰਾ ਨੇ ਸੁਖਮਨੀ ਸਾਹਿਬ ਜੀ ਦੀ ਬਾਣੀ ਦਾ ਪਾਠ ਕੀਤਾ ਅਤੇ ਭਾਈ ਸੁਖਵਿੰਦਰ ਸਿੰਘ ਗੋਂਦਵਾਲ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ। ਬੀ ਪੀ ਈ ਓ ਮਨਜੀਤ ਸਿੰਘ ਗਰੇਵਾਲ ਨੇ ਸਕੂਲ ਦੇ ਅਧਿਆਪਕਾਂ ਅਤੇ ਨਗਰ ਕਮੇਟੀ, ਪੰਚਾਇਤ ਨੂੰ ਸਕੂਲ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਮੁਬਾਰਕਬਾਦ ਦਿੱਤੀ। ਇਸ ਮੌਕੇ ਸਕੂਲ ਦੇ ਹੋਣਹਾਰ ਬੱਚਿਆਂ ਨੂੰ ਸੁਰਜੀਤ ਕੌਰ ਗਿੱਲ ਅਤੇ ਹਰਬੰਸ ਕੌਰ ਗਿੱਲ ਵੱਲੋਂ ਭੇਜੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਬਾਬਾ ਜਗਨ ਨਾਥ, ਸਾਬਕਾ ਸਰਪੰਚ ਦਰਸ਼ਨ ਸਿੰਘ, ਮਾਸਟਰ ਸ਼ਿਵਦੇਵ ਸਿੰਘ, ਸਾਬਕਾ ਚੇਅਰਮੈਨ ਅਮਰਜੀਤ ਸਿੰਘ, ਸਰਪੰਚ ਸਰਬਜੀਤ ਕੌਰ, ਬੀ ਪੀ ਈ ਓ ਰਾਏਕੋਟ ਇਤਬਾਰ ਸਿੰਘ, ਸੈਂਟਰ ਹੈੱਡ ਅਧਿਆਪਕ ਰਾਜਵਿੰਦਰ ਸਿੰਘ ਅਤੇ ਪ੍ਰਭਜੋਤ ਸਿੰਘ ਸਣੇ ਸਕੂਲ ਦੇ ਅਧਿਆਪਕ ਹਾਜ਼ਰ ਸਨ। ਮੁੱਖ ਅਧਿਆਪਕਾ ਜਸਵਿੰਦਰ ਕੌਰ ਨੇ ਧੰਨਵਾਦ ਕੀਤਾ।

Advertisement
Advertisement
×