DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Religious Controversy: ਪ੍ਰਕਾਸ਼ ਦਿਹਾੜੇ ਮੌਕੇ ਗਾਣੇ ’ਤੇ ਨ੍ਰਿਤ ਕਰਨ ਲਈ ਮੁਆਫ਼ੀ ਮੰਗੀ

ਪੰਥਕ ਜਥੇਬੰਦੀਆਂ ਨਾਲ ਪੈਦਾ ਹੋਇਆ ਵਿਵਾਦ ਖ਼ਤਮ ਹੋਇਆ

  • fb
  • twitter
  • whatsapp
  • whatsapp
featured-img featured-img
ਲਿਖਤੀ ਮੁਆਫ਼ੀ ਲੈਣ ਸਮੇਂ ਪ੍ਰਧਾਨ ਜਸਪ੍ਰੀਤ ਸਿੰਘ ਢੋਲਣ ਤੇ ਜਸਵੀਰ ਸਿੰਘ ਪਮਾਲੀ।
Advertisement

ਪਿਛਲੇ ਦਿਨੀਂ ਨਜ਼ਦੀਕੀ ਸੀ ਟੀ ਯੂਨੀਵਰਸਿਟੀ ਵਿੱਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਗਾਣਿਆਂ ’ਤੇ ਨੌਜਵਾਨਾਂ ਵਲੋਂ ਕੀਤੇ ਗਏ ਨ੍ਰਿਤ ਨੂੰ ਲੈ ਕੇ ਉੱਠੇ ਵਿਵਾਦ ਦੇ ਮਾਮਲੇ ਵਿੱਚ ਯੂਨੀਵਰਸਿਟੀ ਪ੍ਰਬੰਧਕਾਂ ਨੇ ਅੱਜ ਲਿਖਤੀ ਰੂਪ ਵਿੱਚ ਮੁਆਫ਼ੀ ਮੰਗ ਲਈ। ਇਸ ਮੁਆਫ਼ੀ ਤੋਂ ਬਾਅਦ ਹੁਣ ਪੰਥਕ ਜਥੇਬੰਦੀਆਂ ਨਾਲ ਪੈਦਾ ਹੋਇਆ ਵਿਵਾਦ ਖ਼ਤਮ ਹੋ ਗਿਆ ਹੈ। ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਢੋਲਣ ਅਤੇ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਪੰਜਾਬ ਦੇ ਆਗੂ ਜਸਵੀਰ ਸਿੰਘ ਪਮਾਲੀ ਨੇ ਜ਼ਿਲ੍ਹਾ ਪੁਲੀਸ ਮੁਖੀ ਡਾ. ਅੰਕੁਰ ਗੁਪਤਾ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਡੀ ਐੱਸ ਪੀ ਕੁਲਵੰਤ ਸਿੰਘ ਨੇ ਦੋਵਾਂ ਧਿਰਾਂ ਨੂੰ ਸੱਦ ਕੇ ਮੀਟਿੰਗ ਕੀਤੀ। ਇਸ ਦੌਰਾਨ ਸੀ ਟੀ ਯੂਨੀਵਰਸਿਟੀ ਦੇ ਪ੍ਰਬੰਧਕਾਂ ਨੇ ਲਿਖਤੀ ਰੂਪ ਵਿੱਚ ਮੁਆਫ਼ੀ ਮੰਗਦਿਆਂ ਸਵੀਕਾਰ ਕੀਤਾ ਕਿ ਭਵਿੱਖ ਵਿੱਚ ਯੂਨੀਵਰਸਿਟੀ ਵਿੱਚ ਕਿਸੇ ਵੀ ਧਾਰਮਿਕ ਸਮਾਗਮ ਦੌਰਾਨ ਅਜਿਹੀ ਘਟਨਾ ਦੁਬਾਰਾ ਨਹੀਂ ਵਾਪਰਨ ਦਿੱਤੀ ਜਾਵੇਗੀ। ਯੂਨੀਵਰਸਿਟੀ ਵਲੋਂ ਭੇਜੇ ਨੁਮਾਇੰਦੇ ਵਿਕਾਸ ਕੁਮਾਰ ਨੇ ਧਾਰਮਿਕ ਭਾਵਨਾਵਾਂ ਅਤੇ ਮਰਿਆਦਾ ਦਾ ਪੂਰਾ ਸਤਿਕਾਰ ਤੇ ਖਿਆਲ ਰੱਖਣ ਦਾ ਭਰੋਸਾ ਦਿਵਾਇਆ। ਇਸ ਮੌਕੇ ਜਥੇਦਾਰ ਢੋਲਣ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਯੂਨੀਵਰਸਿਟੀ ਤੋਂ ਲਿਖਤੀ ਮੁਆਫ਼ੀ ਮੰਗਵਾਉਣ ਦਾ ਸਵਾਗਤ ਕੀਤਾ ਜਾਂਦਾ ਹੈ। ਮੋਰਚੇ ਦੇ ਸੰਸਥਾਪਕ ਜਸਵੀਰ ਸਿੰਘ ਪਮਾਲੀ ਨੇ ਕਿਹਾ ਕਿ ਇਹ ਮਾਮਲਾ ਕਿਸੇ ਸੰਸਥਾ ਦਾ ਵਿਰੋਧ ਕਰਨ ਲਈ ਨਹੀਂ, ਸਗੋਂ ਧਾਰਮਿਕ ਮਰਿਆਦਾ ਅਤੇ ਸਤਿਕਾਰ ਨੂੰ ਯਕੀਨੀ ਬਣਾਉਣ ਲਈ ਉਠਾਇਆ ਗਿਆ ਸੀ। ਇਸ ਮੌਕੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਗੋਲੂ ਪਮਾਲੀ, ਅਵਤਾਰ ਸਿੰਘ ਪਮਾਲੀ, ਕੁਲਵਿੰਦਰ ਸਿੰਘ ਕਾਲਾ, ਸੁਖਵਿੰਦਰ ਸਿੰਘ ਮੌਜੂਦ ਸਨ।

Advertisement
Advertisement
×