ਬਾਬਾ ਜ਼ੋਰਾਵਰ ਸਕੂਲ ਵਿੱਚ ਧਾਰਮਿਕ ਸਮਾਗਮ ਭਲਕੇ
ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਰੋਜ਼ਾ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ 29 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਸਕੂਲ...
Advertisement
ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਰੋਜ਼ਾ ਧਾਰਮਿਕ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ 29 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸ਼ਹੀਦੀ ਦਿਹਾੜਾ ਸਿੱਖ ਕੌਮ ਲਈ ਬਹੁਤ ਮਹੱਤਵਪੂਰਨ ਇਤਿਹਾਸਕ ਦਿਨ ਹੈ, ਜੋ ਮਨੁੱਖਤਾ, ਧਰਮ ਅਤੇ ਇਨਸਾਫ ਲਈ ਆਪਣੇ ਪ੍ਰਾਣ ਨਿਛਾਵਰ ਕਰਨ ਦੀ ਸਿੱਖਿਆ ਦਿੰਦਾ ਹੈ। ਇਸ ਪਵਿੱਤਰ ਦਿਹਾੜੇ ਨੂੰ ਯਾਦਗਾਰੀ ਬਣਾਉਣ ਲਈ ਸਮਾਗਮ ਦੀ ਸ਼ੁਰੂਆਤ ਸਵੇਰੇ 9:30 ਵਜੇ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਜਾਵੇਗੀ।
Advertisement
Advertisement
