ਕੋਟਾਂ ਕਾਲਜ ’ਚ ਧਾਰਮਿਕ ਸਮਾਗਮ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਗੁਰਿਆਈ ਦਿਵਸ, ਗੁਰੂ ਤੇਗ ਬਹਾਦਰ, ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਗੁਰਿਆਈ ਦਿਵਸ, ਗੁਰੂ ਤੇਗ ਬਹਾਦਰ, ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ। ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੇ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਪੂਰਨ ਕੀਤੇ। ਰਘਬੀਰ ਸਿੰਘ ਸਹਾਰਨਮਾਜਰਾ ਅਤੇ ਸੁਖਦੇਵ ਸਿੰਘ ਲਹਿਲ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਵੱਲੋਂ ਦਿਖਾਏ ਮਾਰਗ ’ਤੇ ਚੱਲਦਿਆਂ ਜੀਵਨ ਬਤੀਤ ਕਰਨ ਲਈ ਪ੍ਰੇਰਿਆ। ਉਨ੍ਹਾਂ ਸਿੱਖ ਇਤਿਹਾਸ ਸਬੰਧੀ ਸਮਝਾਉਂਦਿਆਂ ਆਪਣੇ ਧਰਮ ਵਿਚ ਦ੍ਰਿੜ ਰਹਿਣ, ਗੁਰ ਇਤਿਹਾਸ ਨੂੰ ਪੜ੍ਹਨ, ਸਮਝਣ ਅਤੇ ਗੁਰਬਾਣੀ ਨਾਲ ਜੁੜਨ ਦੀ ਅਪੀਲ ਕੀਤੀ। ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਗੁਰੂ ਸਾਹਿਬਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਆਪਣੇ ਗੌਰਵਮਈ ਇਤਿਹਾਸ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਲਈ ਮਾਰਗ ਦਰਸ਼ਨ ਬਣਨ ਲਈ ਉਤਸ਼ਾਹਿਤ ਕੀਤਾ। ਸੰਗੀਤ ਵਿਭਾਗ ਦੇ ਮੁਖੀ ਪ੍ਰੋ. ਰਾਜਿੰਦਰ ਕੌਰ ਅਤੇ ਵਿਦਿਆਰਥੀਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਰਾਜਵੀਰ ਸਿੰਘ, ਸੁਰਿੰਦਰ ਕੌਰ ਨੇ ਧੰਨਵਾਦ ਕੀਤਾ।

