ਪੱਤਰ ਪ੍ਰੇਰਕ
ਰਾਏਕੋਟ, 18 ਜਨਵਰੀ
ਨੇੜਲੇ ਪਿੰਡ ਜਲਾਲਦੀਵਾਲ ਵਿੱਚ ਗ੍ਰਾਮ ਪੰਚਾਇਤ ਅਤੇ ਸੰਗਤਾਂ ਵਲੋਂ ਬਾਬਾ ਮੋਤੀ ਰਾਮ ਮਹਿਰਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਬੰਧ ’ਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਭਾਈ ਗੁਰਜੀਤ ਸਿੰਘ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾਂ ਕੀਰਤਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਬੇਅੰਤ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਪਿੰਡ ਦੀਆਂ ਸੰਗਤਾਂ ਵੱਲੋਂ ਹਰ ਸਾਲ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਸ਼ਹੀਦੀ ਨੂੰ ਸਮਰਪਿਤ ਕਰਵਾਇਆ ਜਾਂਦਾ ਹੈ, ਜਿਨ੍ਹਾਂ ਨੇ ਗੁਰੂ ਜੀ ਦੇ ਪਰਿਵਾਰ ਦੀ ਸੇਵਾ ਵਿੱਚ ਆਪਣੀ ਅਤੇ ਆਪਣੇ ਪਰਿਵਾਰ ਦੀ ਜ਼ਿੰਦਗੀ ਲੇਖੇ ਲਗਾ ਦਿੱਤੀ। ਇਸ ਮੌਕੇ ਪ੍ਰਬੰਧਕਾਂ ਵੱਲੋਂ ਸੰਗਤਾਂ ਲਈ ਦੁੱਧ ਅਤੇ ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ। ਸਮਾਗਮ ’ਚ ਸਰਪੰਚ ਜਗਜੀਤ ਸਿੰਘ ਜੱਗਾ, ਸਾਬਕਾ ਸਰਪੰਚ ਬਲੌਰ ਸਿੰਘ, ਪ੍ਰਧਾਨ ਪਿਸ਼ੌਰਾ ਸਿੰਘ, ਦਰਬਾਰਾ ਸਿੰਘ ਜੌਹਲ, ਹਰਜੀਤ ਸਿੰਘ, ਬਲਵਿੰਦਰ ਸਿੰਘ, ਪਾਲ ਸਿੰਘ, ਕੁਲਦੀਪ ਸਿੰਘ, ਦਲੀਪ ਸਿੰਘ, ਤਰਲੋਚਨ ਸਿੰਘ, ਹਰੀ ਸਿੰਘ, ਬੰਤ ਸਿੰਘ, ਦਰਸ਼ਨ ਸਿੰਘ, ਰੂਪ ਸਿੰਘ, ਸੰਤੋਖ ਸਿੰਘ, ਨਿਰਮਲ ਸਿੰਘ ਚੀਨਾ, ਗੁਰਦੇਵ ਸਿੰਘ, ਬਲਜਿੰਦਰ ਸਿੰਘ, ਗੁਰਨਾਮ ਸਿੰਘ, ਹਰਦੇਵ ਸਿੰਘ ਆਦਿ ਤੋਂ ਇਲਾਵਾ ਹੋਰ ਸੰਗਤਾਂ ਵੀ ਹਾਜ਼ਰ ਸਨ।