ਇੱਥੇ ਜੀਟੀ ਰੋਡ ਸਥਿਤ ਰਾਮਗੜ੍ਹੀਆ ਭਵਨ ਵਿੱਚ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਵੱਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਜਿਸ ਉਪਰੰਤ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਅਤੇ ਭਾਈ ਕਰਨੈਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬਾਨ ਵੱਲੋਂ ਪਾਏ ਪੂਰਨਿਆਂ ’ਤੇ ਚੱਲਦਿਆਂ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਭਾ ਦੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ ਅਤੇ ਭੁਪਿੰਦਰ ਸਿੰਘ ਸੌਂਦ ਨੇ ਰਾਮਗੜ੍ਹੀਆ ਕਮਿਊਨਿਟੀ ਸੈਂਟਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਸਬੰਧੀ ਜਾਣਕਾਰੀ ਦਿੱਤੀ। ਅਖੀਰ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਗੁਰਨਾਮ ਸਿੰਘ ਭਮਰਾ, ਵਰਿੰਦਰ ਸਿੰਘ ਦਹੇਲੇ, ਬਲਦੇਵ ਸਿੰਘ ਮਠਾੜੂ, ਹਰਜੀਤ ਸਿੰਘ ਖਰ੍ਹੇ, ਚਰਨਜੀਤ ਸਿੰਘ ਪਨੇਸਰ, ਸਰਬਜੀਤ ਸਿੰਘ, ਟਹਿਲ ਸਿੰਘ ਧੰਜਲ, ਸੁਖਚਰਨ ਸਿੰਘ ਚਾਨਾ, ਮਨਜੀਤ ਸਿੰਘ, ਗੁਰਮੇਲ ਸਿੰਘ, ਸੁਖਦੇਵ ਸਿੰਘ ਕਲਸੀ, ਹਰਜੀਤ ਸਿੰਘ ਸੋਹਲ, ਪਰਮਜੀਤ ਸਿੰਘ ਧੀਮਾਨ, ਅਮਰ ਸਿੰਘ ਲੋਟੇ, ਸਾਧੂ ਸਿੰਘ, ਅਮਰਜੀਤ ਸਿੰਘ ਤੇ ਭਾਈ ਮੇਹਰ ਸਿੰਘ ਹਾਜ਼ਰ ਸਨ।