ਗੁਟਕਾ ਸਾਹਿਬ ਦੇ ਅੰਗ ਤੇ ਧਾਰਮਿਕ ਫੋਟੋਆਂ ਮਿਲੀਆਂ
ਭਰਥਲਾ ਰੋਡ ’ਤੇ ਗੁਟਕਾ ਸਾਹਿਬ ਦੇ ਅੰਗ ਅਤੇ ਧਾਰਮਿਕ ਫ਼ੋਟੋਆਂ ਮਿਲੀਆਂ ਹਨ। ਮਸਲਾ ਧਿਆਨ ’ਚ ਆਉਣ ਤੋਂ ਬਾਅਦ ਸਥਾਨਕ ਪੁਲੀਸ ਹਰਕਤ ਆ ਗਈ। ਮੌਕੇ ’ਤੇ ਪਹੁੰਚੇ ਭਾਈ ਸੁਖਵਿੰਦਰ ਸਿੰਘ ਖਾਲਸਾ ਵਿਦਿਆਰਥੀ ਦਮਦਮੀ ਟਕਸਾਲ ਨੇ ਦੱਸਿਆ ਕਿ ਸੁਖਮਨੀ ਸਾਹਿਬ ਤੇ ਆਨੰਦ...
Advertisement
ਭਰਥਲਾ ਰੋਡ ’ਤੇ ਗੁਟਕਾ ਸਾਹਿਬ ਦੇ ਅੰਗ ਅਤੇ ਧਾਰਮਿਕ ਫ਼ੋਟੋਆਂ ਮਿਲੀਆਂ ਹਨ। ਮਸਲਾ ਧਿਆਨ ’ਚ ਆਉਣ ਤੋਂ ਬਾਅਦ ਸਥਾਨਕ ਪੁਲੀਸ ਹਰਕਤ ਆ ਗਈ। ਮੌਕੇ ’ਤੇ ਪਹੁੰਚੇ ਭਾਈ ਸੁਖਵਿੰਦਰ ਸਿੰਘ ਖਾਲਸਾ ਵਿਦਿਆਰਥੀ ਦਮਦਮੀ ਟਕਸਾਲ ਨੇ ਦੱਸਿਆ ਕਿ ਸੁਖਮਨੀ ਸਾਹਿਬ ਤੇ ਆਨੰਦ ਸਾਹਿਬ ਦੇ ਅੰਗ ਅਤੇ ਕੁਝ ਧਾਰਮਿਕ ਫੋਟੋਆਂ ਰੂੜ੍ਹੀ ’ਤੇ ਖਿੱਲਰੀਆਂ ਪਈਆਂ ਸਨ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਚਰਨ ਕੰਵਲ ਸਾਹਿਬ ਦੇ ਮੈਨੇਜਰ ਦੀ ਅਗਵਾਈ ਵਿੱਚ ਪਹੁੰਚੀ ਟੀਮ ਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਸਮਰਾਲਾ ਤੋਂ ਪ੍ਰਚਾਰਕ ਬਚਿੱਤਰ ਸਿੰਘ ਨੇ ਦੱਸਿਆ ਕਿ ਮੈਨੇਜਰ ਜਸਵੀਰ ਸਿੰਘ ਮੰਗਲੀ ਦੀ ਅਗਵਾਈ ਵਿੱਚ ਗੁਟਕਾ ਸਾਹਿਬ ਦੇ ਅੰਗਾਂ ਨੂੰ ਗੁਰਦੁਆਰਾ ਸਾਹਿਬ ਵਿਖੇ ਲਿਜਾਇਆ ਗਿਆ ਹੈ, ਜਿੱਥੇ ਅੰਗਾਂ ਦਾ ਸਸਕਾਰ ਗੁਰਦੁਆਰਾ ਗੋਇੰਦਵਾਲ ਸਾਹਿਬ ਵਿਖੇ ਕੀਤਾ ਜਾਵੇਗਾ। ਥਾਣਾ ਮੁਖੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੇ ਪੜਤਾਲ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Advertisement
Advertisement
×

