ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸ਼ਹੀਦੀ ਦਿਵਸ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਤੇਜ਼ ਕੀਤੀ ਜਾਵੇਗੀ: ਦਾਦੂਵਾਲ

ਚੰਗੀ ਕਾਰਗੁਜ਼ਾਰੀ ਵਾਲੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਦਾ ਹੋਵੇਗਾ ਸਨਮਾਨ
ਜਥੇਦਾਰ ਬਲਜੀਤ ਸਿੰਘ ਦਾਦੂਵਾਲ
Advertisement

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਧਰਮ ਪ੍ਰਚਾਰ ਦੀ ਨਿਰੰਤਰ ਚੱਲ ਰਹੀ ਲਹਿਰ ਨੂੰ ਹੋਰ ਪ੍ਰਚੰਡ ਕਰਨ ਦਾ ਐਲਾਨ ਕੀਤਾ ਹੈ।

ਅੱਜ ਇੱਥੇ ਕੌਮਾਂਤਰੀ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਪੰਥ ਦੇ ਪ੍ਰਚਾਰਕ, ਢਾਡੀ ਅਤੇ ਕਵੀਸ਼ਰ ਸਿੰਘਾਂ ਜਿੰਨਾਂ ਨੇ ਪਿਛਲੇ ਸਮੇਂ ਦੌਰਾਨ ਚੰਗੀ ਕਾਰਗੁਜ਼ਾਰੀ ਦਿਖਾਈ ਹੈ, ਉਨ੍ਹਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।

Advertisement

ਜਥੇਦਾਰ ਦਾਦੂਵਾਲ ਨੇ ਕਿਹਾ ਕਿ ਅਕਾਲ ਪੁਰਖ ਵਾਹਿਗੁਰੂ ਸੱਚੇ ਪਾਤਸ਼ਾਹ ਦੀ ਕਿਰਪਾ ਸਦਕਾ ਪਿਛਲੇ ਤਿੰਨ ਦਹਾਕਿਆਂ ਤੋਂ ਸਰਬੱਤ ਦਾ ਭਲਾ, ਆਪਸੀ ਭਾਈਚਾਰਾ, ਪਿਆਰ, ਸਿੱਖੀ ਦਾ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਦੀ ਸੇਵਾ ਸਿੱਖ ਸੰਗਤ ਦੇ ਸਹਿਯੋਗ ਨਾਲ ਚੜ੍ਹਦੀਕਲਾ ਨਾਲ ਨਿਭਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਵੱਖ ਵੱਖ ਸਟੇਟਾਂ ਤੋਂ ਚੰਗੇ ਢਾਡੀ, ਕਵੀਸ਼ਰ ਅਤੇ ਪ੍ਰਚਾਰਕ ਸਿੰਘ ਹਰਿਆਣਾ ਕਮੇਟੀ ਵਿੱਚ ਭਰਤੀ ਕੀਤੇ ਗਏ ਹਨ ਅਤੇ ਮੁੱਖ ਦਫ਼ਤਰ ਧਰਮ ਪ੍ਰਚਾਰ ਕਮੇਟੀ ਕੁਰੂਕਸ਼ੇਤਰ ਦੇ ਨਾਲ ਤਿੰਨ ਦਫ਼ਤਰ ਗੁਰਦੁਆਰਾ ਨਾਢਾ ਸਾਹਿਬ ਪੰਚਕੂਲਾ, ਗੁਰਦੁਆਰਾ ਮੰਜੀ ਸਾਹਿਬ ਜੀਂਦ ਅਤੇ ਗੁਰਦੁਆਰਾ ਸਾਹਿਬ ਪਾਤਸ਼ਾਹੀ 10ਵੀਂ ਸਿਰਸਾ ਵਿੱਖੇ ਖੋਲ੍ਹੇ ਗਏ ਹਨ ਜਿੱਥੇ ਪੰਥ ਪ੍ਰਸਤ ਗੁਰਮੁਖਾਂ ਦੀ ਇੰਚਾਰਜ ਤੌਰ ਤੇ ਡਿਊਟੀ ਲਗਾਈ ਗਈ ਹੈ।

ਉਨ੍ਹਾਂ ਕਿਹਾ ਕਿ ਜਿਵੇਂ ਪੰਥ ਦੀ ਸੇਵਾ ਕਰਦਿਆਂ ਧਰਮ ਯੁੱਧ ਮੋਰਚੇ ਦੌਰਾਨ 9 ਮਹੀਨੇ ਲਗਾਤਾਰ ਪੁਲੀਸ ਰਿਮਾਂਡ ਅਤੇ ਪੰਜ ਸਾਲ ਜੇਲ੍ਹ ਕੱਟਣ ਵਾਲੇ ਗੋਲਡ ਮੈਡਲਿਸਟ ਭਾਈ ਸਰਬਜੀਤ ਸਿੰਘ ਜੰਮੂ ਨੂੰ ਧਰਮ ਪ੍ਰਚਾਰ ਸਕੱਤਰ ਲਗਾਇਆ ਗਿਆ ਹੈ।

ਭਾਈ ਗੁਰਭੇਜ ਸਿੰਘ ਨੂੰ ਮੁੱਖ ਦਫ਼ਤਰ ਕੁਰੂਕਸ਼ੇਤਰ ਦਾ ਇੰਚਾਰਜ, ਪੰਥਕ ਪਿਛੋਕੜ ਵਾਲੇ ਸ਼ਹੀਦ ਪਰਿਵਾਰ ਵਿੱਚੋਂ ਜਥੇਦਾਰ ਸਿਕੰਦਰ ਸਿੰਘ ਵਰਾਣਾ ਨੂੰ ਸਬ-ਦਫ਼ਤਰ ਗੁਰਦੁਆਰਾ ਨਾਢਾ ਸਾਹਿਬ ਪੰਚਕੂਲਾ ਦਾ ਇੰਚਾਰਜ, ਦਮਦਮੀ ਟਕਸਾਲ ਦੇ ਵਿਦਿਆਰਥੀ ਸੰਘਰਸ਼ਸ਼ੀਲ ਸਿੱਖ ਭਾਈ ਬਲਵੰਤ ਸਿੰਘ ਗੋਪਾਲਾ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ 10ਵੀਂ ਸਿਰਸਾ ਦੇ ਧਰਮ ਪ੍ਰਚਾਰ ਸਬ ਦਫ਼ਤਰ ਦਾ ਇੰਚਾਰਜ ਅਤੇ 25 ਸਾਲ ਗੁਰਦੁਆਰਾ ਸੀਸਗੰਜ ਸਾਹਿਬ ਤਰਾਵੜੀ ਵਿਖੇ ਮੁੱਖ ਗ੍ਰੰਥੀ ਦੀ ਸੇਵਾ ਨਿਭਾਉਣ ਵਾਲੇ ਸਿੰਘ ਸਾਹਿਬ ਗਿਆਨੀ ਸੂਬਾ ਸਿੰਘ ਨੂੰ ਗੁਰਦੁਆਰਾ ਮੰਜੀ ਸਾਹਿਬ ਜੀਂਦ ਦੇ ਧਰਮ ਪ੍ਰਚਾਰ ਸਬ ਦਫ਼ਤਰ ਦਾ ਇੰਚਾਰਜ ਲਗਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰਾਂ ਬੜੀ ਚੜਦੀਕਲਾ ਵਾਲੇ ਜੱਥੇ ਢਾਡੀ ਕਵੀਸ਼ਰ ਪ੍ਰਚਾਰਕ ਸਿੰਘ ਭਰਤੀ ਕੀਤੇ ਗਏ ਹਨ ਜਿਨ੍ਹਾਂ ਨੇ ਹਰਿਆਣਾ ਹੀ ਨਹੀਂ ਸਿੱਖ ਸੰਗਤ ਦੀ ਮੰਗ ਤੇ ਪੰਜਾਬ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਕਲਕੱਤਾ ਅਤੇ ਹੈਦਰਾਬਾਦ ਤੱਕ ਧਰਮ ਦਾ ਪ੍ਰਚਾਰ ਕੀਤਾ ਹੈ ਅਤੇ ਗੁਰਮਤਿ ਕੈਂਪ ਲਗਾ ਕੇ ਅੰਮ੍ਰਿਤ ਸੰਚਾਰ ਕੀਤਾ ਹੈ।‌

ਜਥੇਦਾਰ ਦਾਦੂਵਾਲ ਨੇ ਕਿਹਾ ਕਿ ਧੰਨ ਧੰਨ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਇਲਾਵਾ ਨੌਵੇਂ ਪਾਤਸ਼ਾਹ ਨਾਲ ਸਬੰਧਿਤ ਇਤਿਹਾਸਿਕ ਅਸਥਾਨਾਂ ਉੱਪਰ ਵੀ ਧਰਮ ਪ੍ਰਚਾਰ ਦੇ ਵਿਸ਼ੇਸ਼ ਪ੍ਰੋਗਰਾਮ ਕੀਤੇ ਜਾਣਗੇ। ਜਿੱਥੇ ਸੰਗਤ ਨੂੰ ਗੁਰਬਾਣੀ ਅਤੇ ਗੁਰਇਤਿਹਾਸ ਨਾਲ ਜੋੜਿਆ ਜਾਵੇਗਾ।

Advertisement