ਗਣਤੰਤਰ ਦਿਵਸ: ਚਾਰ ਹਜ਼ਾਰ ਮੁਲਾਜ਼ਮ ਲੁਧਿਆਣਾ ਦੇ ਚੱਪੇ-ਚੱਪੇ ’ਤੇ ਤਾਇਨਾਤ

ਸ਼ਹਿਰ ’ਚ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਲਹਿਰਾਉਣਗੇ ਤਿਰੰਗਾ

ਗਣਤੰਤਰ ਦਿਵਸ: ਚਾਰ ਹਜ਼ਾਰ ਮੁਲਾਜ਼ਮ ਲੁਧਿਆਣਾ ਦੇ ਚੱਪੇ-ਚੱਪੇ ’ਤੇ ਤਾਇਨਾਤ

ਲੁਧਿਆਣਾ ਵਿੱਚ ਤਾਇਨਾਤ ਕੀਤੇ ਗਏ ਅਰਧ ਸੁਰੱਖਿਆ ਬਲਾਂ ਦੇ ਜਵਾਨ। -ਫੋਟੋ: ਹਿਮਾਂਸ਼ੂ ਮਹਾਜਨ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 25 ਜਨਵਰੀ

ਜ਼ਿਲ੍ਹਾ ਲੁਧਿਆਣਾ ਵਿੱਚ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਤਿਰੰਗਾ ਲਹਿਰਾਉਣਗੇ। ਸਮਾਗਮ ਦੀ ਸੁਰੱਖਿਆ ਚਾਰ ਹਜ਼ਾਰ ਪੁਲੀਸ ਮੁਲਾਜ਼ਮਾਂ ਦੇ ਹੱਥ ਹੋਵੇਗੀ। ਇਸਦੇ ਨਾਲ ਹੀ ਸਾਰੇ ਸ਼ਹਿਰ ਦੀਆਂ ਹੱਦਾਂ ਵੀ ਸੀਲ ਰਹਿਣਗੀਆਂ। ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿੱਚ ਗਣਤੰਤਰ ਦਿਵਸ ਮੌਕੇ ਖਾਸ ਨਾਕਾਬੰਦੀ ਕੀਤੀ ਗਈ ਹੈ। ਹਰ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕਿ ਕੋਈ ਅਣਹੋਣੀ ਨਾ ਹੋ ਸਕੇ। ਇਸਦੇ ਨਾਲ ਹੀ ਪੁਲੀਸ ਦੇ ਨਾਲ-ਨਾਲ ਪੈਰਾ ਮਿਲਟਰੀ ਫੋਰਸ ਦੀਆਂ ਪੰਜ ਕੰਪਨੀਆਂ ਵੀ ਤਾਇਨਾਤ ਹਨ। ਏਡੀਸੀਪੀ ਪ੍ਰਗਿਆ ਜੈਨ ਨੇ ਦੱਸਿਆ ਕਿ ਸੁਰੱਖਿਆ ਦੇ ਲਈ 48 ਫਲਾਇੰਗ ਸਕੁਐਡ ਟੀਮਾਂ ਬਣਾ ਕੇ ਸੜਕਾਂ ’ਤੇ ਉਤਾਰੀਆਂ ਗਈਆਂ ਹਨ, ਜੋ 24 ਘੰਟੇ ਫੀਲਡ ’ਚ ਰਹਿ ਕੇ ਹਾਲਾਤਾਂ ’ਤੇ ਨਜ਼ਰ ਰੱਖਣਗੀਆਂ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਪੁਲੀਸ ਤੇ ਪੈਰਾ ਮਿਲਟਰੀ ਫੋਰਸ ਦੀਆਂ ਟੀਮਾਂ ਮਾਰਚ ਕੱਢ ਰਹੀਆਂ ਹਨ। ਗੁਰੂ ਨਾਨਕ ਸਟੇਡੀਅਮ ਦੇ ਆਸਪਾਸ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਏਡੀਸੀਪੀ ਪ੍ਰਗਿਆ ਜੈਨ ਨੇ ਪੁਲੀਸ ਦੇ ਅਧਿਕਾਰੀਆਂ ਨਾਲ ਆਤਮ ਨਗਰ ’ਚ ਖੁਦ ਪੈਦਲ ਚੱਲ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਪ੍ਰਬੰਧਾਂ ’ਤੇ ਸੰਤੁਸ਼ਟੀ ਜ਼ਾਹਰ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All