ਖੋਜ ਪੁਸਤਕ ‘ਲੋਕ ਨਾਇਕ ਜੱਗਾ ਸੂਰਮਾ’ ਲੋਕ ਅਰਪਣ
(ਮੈਰੀਲੈਂਡ) ਅਮਰੀਕਾ ਵਾਸੀ ਖੋਜੀ ਵਿਦਵਾਨ ਲੇਖਕ ਧਰਮ ਸਿੰਘ ਗੋਰਾਇਆ ਦੀ ਸੱਜਰੀ ਖੋਜ ਪੁਸਤਕ ‘ਲੋਕ ਨਾਇਕ ਜੱਗਾ ਸੂਰਮਾ’ ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਵੱਲੋਂ ਲੋਕ ਅਰਪਣ ਕੀਤੀ ਗਈ। ਇਸ ਮੌਕੇ ਬੇਕਰਜ਼ਫੀਲਡ (ਅਮਰੀਕਾ) ਵਿੱਚ ਪੰਜਾਬੀ ਭਵਨ ਉਸਾਰਨ ਵਾਲੇ ਅਜੀਤ ਸਿੰਘ ਭੱਠਲ ਨੇ...
Advertisement
(ਮੈਰੀਲੈਂਡ) ਅਮਰੀਕਾ ਵਾਸੀ ਖੋਜੀ ਵਿਦਵਾਨ ਲੇਖਕ ਧਰਮ ਸਿੰਘ ਗੋਰਾਇਆ ਦੀ ਸੱਜਰੀ ਖੋਜ ਪੁਸਤਕ ‘ਲੋਕ ਨਾਇਕ ਜੱਗਾ ਸੂਰਮਾ’ ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਵੱਲੋਂ ਲੋਕ ਅਰਪਣ ਕੀਤੀ ਗਈ। ਇਸ ਮੌਕੇ ਬੇਕਰਜ਼ਫੀਲਡ (ਅਮਰੀਕਾ) ਵਿੱਚ ਪੰਜਾਬੀ ਭਵਨ ਉਸਾਰਨ ਵਾਲੇ ਅਜੀਤ ਸਿੰਘ ਭੱਠਲ ਨੇ ਕਿਹਾ ਕਿ ਅਸੀਂ ਪੰਜਾਬ ਛੱਡ ਕੇ ਵਿਦੇਸ਼ੀ ਧਰਤੀ ’ਤੇ ਜਾ ਵਸਦੇ ਹਾਂ ਪਰ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਸਾਡੇ ਅੰਗ ਸੰਗ ਰਹਿੰਦੀ ਹੈ। ਇਸੇ ਦਾ ਸਬੂਤ ਧਰਮ ਸਿੰਘ ਗੋਰਾਇਆ ਦੀ ਸੱਜਰੀ ਖੋਜ ਪੁਸਤਕ ‘ਲੋਕ ਨਾਇਕ ਜੱਗਾ ਸੂਰਮਾ’ ਹੈ।ਅਕਾਦਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਪੁਸਤਕ ਬਾਰੇ ਕਿਹਾ ਕਿ ਜੱਗਾ ਸੂਰਮਾ ਪੰਜਾਬ ਦੀ ਅਣਖੀਲੀ ਮਿੱਟੀ ਦਾ ਜਾਇਆ ਹੈ ਜੋ ਨਿੱਕੇ-ਨਿੱਕੇ ਸ਼ਾਹੂਕਾਰਾਂ ਦੇ ਜ਼ੁਲਮ ਤੋਂ ਮੁਕਤੀ ਲਈ ਕਾਫ਼ਲਾ ਬਣਾ ਕੇ ਤੁਰਦਾ ਹੈ। ਅੰਗਰੇਜ਼ ਹਕੂਮਤ ਨੇ ਉਸ ਨੂੰ ਡਾਕੂ ਕਹਿ ਕੇ ਬਦਨਾਮ ਕੀਤਾ ਤੇ ਉਸ ਨੂੰ ਆਪਣੇ ਲਾਲਚੀ ਕਰਿੰਦਿਆਂ ਤੋਂ ਖ਼ਤਮ ਕਰਵਾਇਆ। ਉਨ੍ਹਾਂ ਕਿਹਾ ਕਿ ਬੋਲੀਆਂ ਵਿੱਚ ਉਸ ਦਾ ਲੋਕਪੱਖੀ ਸੰਘਰਸ਼ ਗ਼ੈਰ-ਹਾਜ਼ਰ ਹੈ। ਲੇਖਕ ਧਰਮ ਸਿੰਘ ਗੋਰਾਇਆ ਨੇ (ਮੈਰੀਲੈਂਡ) ਅਮਰੀਕਾ ਵਸਦਿਆਂ ਜੱਗਾ ਸੂਰਮਾ ਨਾਲ ਸਬੰਧਤ ਮੂਲ ਇਤਿਹਾਸਕ ਤੇ ਮੌਖਿਕ ਸੋਮਿਆਂ ਤੀਕ ਪਹੁੰਚ ਕਰ ਕੇ ਜੱਗਾ ਡਾਕੂ ਦੀ ਥਾਂ ‘ਜੱਗਾ ਸੂਰਮਾ’ ਪੁਸਤਕ ਲਿਖ ਕੇ ਜੱਗੇ ਦੀ ਧੀ ਰੇਸ਼ਮ ਕੌਰ ਦਾ ਉਲਾਂਭਾ ਹੀ ਨਹੀਂ ਲਾਹਿਆ ਸਗੋਂ ਇਤਿਹਾਸ ਵਿੱਚ ਪਏ ਭੁਲੇਖੇ ਵੀ ਦੂਰ ਕੀਤੇ ਹਨ। ਲੋਕ ਨਾਇਕ ਕਹਾਉਣ ਦੇ ਸਮਰੱਥ ਜੱਗਾ ਸੂਰਮਾ ਨੂੰ ਪਾਠਕ ਹੁਣ ਵੱਖਰੀ ਨਜ਼ਰ ਨਾਲ ਵੇਖ ਸਕਣਗੇ।
‘ਦਿ ਫੋਕ ਟਰਬਨੇਟਰਜ਼’ ਗਰੁੱਪ ਦੇ ਮੈਂਬਰ ਅਰਸ਼ ਰਿਆਜ਼ ਨੇ ਆਪਣੀ ਸੰਗੀਤਕ ਪੇਸ਼ਕਾਰੀ ਕਰ ਕੇ ਸਾਬਤ ਕੀਤਾ ਕਿ ਧਰਤੀ ਕੋਈ ਵੀ ਹੋਵੇ, ਵਿਰਾਸਤ ਹਰ ਸਾਹ ਦੇ ਨਾਲ ਨਾਲ ਤੁਰਦੀ ਹੈ। ਇਸ ਮੌਕੇ ਮਲਕੀਤ ਸਿੰਘ ਭੱਠਲ, ਦਮਨ ਸ਼ਰਮਾ, ਸਾਬਕਾ ਸਰਪੰਚ ਸੁਖਵੰਤ ਸਿੰਘ ਚੱਕ ਕਲਾਂ (ਲੁਧਿਆਣਾ) ਤੇ ਜਗਜੀਵਨ ਸਿੰਘ ਮੋਹੀ ਆਦਿ ਹਾਜ਼ਰ ਸਨ।
Advertisement
Advertisement
