ਬਲਾਕ ਮਲੌਦ ਦੇ ਪਿੰਡ ਬੇਰ ਖੁਰਦ ਦੇ ਲੋਕਾਂ ਨੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ, ਜਿੰਨਾਂ ਦਾ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਸਿਰੋਪਾਓ ਦੇ ਕੇ ਸਵਾਗਤ ਕੀਤਾ ਹੈ। ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨਾਲ ਜੁੜਨ ਵਾਲਿਆਂ ਦਾ ਕਾਂਗਰਸ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਹੋਵੇਗਾ।
ਉਨ੍ਹਾਂ ਨੂੰ ਪਾਰਟੀ ਵਿੱਚ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਪਾਰਟੀ ਵੀ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਇਲ ਹਲਕੇ ਦਾ ਵਿਧਾਇਕ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਾ ਹੋਇਆ ਕਾਗਰਸੀ ਵਰਕਰਾਂ ਨੂੰ ਪੰਜਾਬ ਪੁਲੀਸ ਰਾਹੀ ਡਰਾ ਧਮਕਾ ਕੇ ਆਮ ਆਦਮੀ ਪਾਰਟੀ ਵਿੱਚ ਸਾਮਲ ਕਰਵਾਉਣ ਲਈ ਕੰਮ ਕਰ ਰਿਹਾ ਹੈ ਉਹ ਕਦੇ ਵੀ ਬਰਦਾਸ਼ਤ ਨਹੀ ਕੀਤਾ ਜਾਵੇਗਾ। ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾ ਨੇ ਕਿਹਾ ਕਿ ਬਦਲਾਅ ਵਾਲੀ ਆਪ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁੱਖੀ ਹੈ, ਇਸੇ ਲਈ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ।