ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੇਰ ਖੁਰਦ ਦੇ ਵਸਨੀਕਾਂ ਨੇ ਕਾਂਗਰਸ ਦਾ ਪੱਲਾ ਫੜਿਆ 

ਸਾਬਕਾ ਵਿਧਾਇਕ ਲੱਖਾ ਵੱਲੋਂ ਪਾਰਟੀ ’ਚ ਸਵਾਗਤ
ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ ਲਖਵੀਰ ਸਿੰਘ ਲੱਖਾ। -ਫੋਟੋ: ਜੱਗੀ
Advertisement

ਬਲਾਕ ਮਲੌਦ ਦੇ ਪਿੰਡ ਬੇਰ ਖੁਰਦ ਦੇ ਲੋਕਾਂ ਨੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ, ਜਿੰਨਾਂ ਦਾ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਸਿਰੋਪਾਓ ਦੇ ਕੇ ਸਵਾਗਤ ਕੀਤਾ ਹੈ। ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨਾਲ ਜੁੜਨ ਵਾਲਿਆਂ ਦਾ ਕਾਂਗਰਸ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਹੋਵੇਗਾ।

Advertisement

ਉਨ੍ਹਾਂ ਨੂੰ ਪਾਰਟੀ ਵਿੱਚ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਪਾਰਟੀ ਵੀ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਇਲ ਹਲਕੇ ਦਾ ਵਿਧਾਇਕ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਾ ਹੋਇਆ ਕਾਗਰਸੀ ਵਰਕਰਾਂ ਨੂੰ ਪੰਜਾਬ ਪੁਲੀਸ ਰਾਹੀ ਡਰਾ ਧਮਕਾ ਕੇ ਆਮ ਆਦਮੀ ਪਾਰਟੀ ਵਿੱਚ ਸਾਮਲ ਕਰਵਾਉਣ ਲਈ ਕੰਮ ਕਰ ਰਿਹਾ ਹੈ ਉਹ ਕਦੇ ਵੀ ਬਰਦਾਸ਼ਤ ਨਹੀ ਕੀਤਾ ਜਾਵੇਗਾ। ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾ ਨੇ ਕਿਹਾ ਕਿ ਬਦਲਾਅ ਵਾਲੀ ਆਪ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁੱਖੀ ਹੈ, ਇਸੇ ਲਈ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ।  

Advertisement
Show comments