ਲਹਿਰਾ ਬੇਗਾ ਟੌਲ ਵਸੂਲੀ ਦਾ ਭੁੱਚੋ ਮੰਡੀ ਵਾਸੀਆਂ ਵੱਲੋਂ ਵਿਰੋਧ

ਟੌਲ ਟੈਕਸ ਤੋਂ ਛੋਟ ਦੇਣ ਦੀ ਮੰਗ; ਸੰਘਰਸ਼ ਸ਼ੁਰੂ ਕਰਨ ਦੀ ਦਿੱਤੀ ਚਿਤਾਵਨੀ

ਲਹਿਰਾ ਬੇਗਾ ਟੌਲ ਵਸੂਲੀ ਦਾ ਭੁੱਚੋ ਮੰਡੀ ਵਾਸੀਆਂ ਵੱਲੋਂ ਵਿਰੋਧ

ਲਹਿਰਾ ਬੇਗਾ ਟੌਲ ਪਲਾਜ਼ਾ ’ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਭੁੱਚੋ ਮੰਡੀ ਵਾਸੀ।

ਪਵਨ ਗੋਇਲ

ਭੁੱਚੋ ਮੰਡੀ, 28 ਮਈ

ਸ਼ਹਿਰ ਵਾਸੀਆਂ ਨੇ ਟੌਲ ਟੈਕਸ ਤੋਂ ਛੋਟ ਲੈਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਐਕਸ਼ਨ ਕਮੇਟੀ ਤੇ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ’ਤੇ ਸਥਿਤ ਲਹਿਰਾ ਬੇਗਾ ਟੌਲ ਪਲਾਜ਼ਾ ’ਤੇ ਰੋਸ ਪ੍ਰਦਰਸ਼ਨ ਕੀਤਾ ਤੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਟੌਲ ਮੈਨੇਜਰ ਸੰਜੀਵ ਕੁਮਾਰ ਨੂੰ ਕਿਸਾਨ ਜਥੇਬੰਦੀ ਉਗਰਾਹਾਂ ਦੀ ਲੈਟਰ ਪੈਡ ’ਤੇ ਬਲਾਕ ਪ੍ਰਧਾਨ ਹੁਸ਼ਿਆਰ ਸਿੰਘ ਦੇ ਦਸਤਖ਼ਤਾਂ ਵਾਲਾ ਮੰਗ ਪੱਤਰ ਸੌਂਪਿਆ।

ਇਸ ਮੌਕੇ ਕਿਸਾਨ ਆਗੂ ਹੁਸ਼ਿਆਰ ਸਿੰਘ, ਐਕਸ਼ਨ ਕਮੇਟੀ ਦੇ ਮੈਂਬਰ ਪਰਦੀਪ ਦੀਪਾ, ਮਨਦੀਪ ਭਲੇਰੀਆ, ਪਰਮਜੀਤ ਪੰਮਾ, ਪ੍ਰਿੰਸ ਗੋਲਨ ਅਤੇ ਅਮਨ ਜੌੜਾ ਨੇ ਕਿਹਾ ਕਿ ਉਹ ਕਈ ਵਾਰ ਟੌਲ ਅਧਿਕਾਰੀਆਂ ਨੂੰ ਮੰਗ ਪੱਤਰ ਦੇ ਚੁੱਕੇ ਹਨ, ਪਰ ਕਿਸੇ ਨੇ ਕੋਈ ਸੁਣਵਾਈ ਨਹੀਂ ਕੀਤੀ। ਇਸ ਕਾਰਨ ਉਨ੍ਹਾਂ ਨੂੰ ਅੱਜ ਟੌਲ ਪਲਾਜ਼ਾ ’ਤੇ ਰੋਸ ਪ੍ਰਦਰਸ਼ਨ ਕਰਨਾ ਪਿਆ। ਉਨ੍ਹਾਂ ਕਿਹਾ ਕਿ ਭੁੱਚੋ ਮੰਡੀ ਟੌਲ ਪਲਾਜ਼ਾ ਤੋਂ ਸਿਰਫ਼ ਤਿੰਨ ਕੁ ਕਿਲੋਮੀਟਰ ਦੀ ਦੂਰੀ ’ਤੇ ਹਨ ਜਦੋਂਕਿ ਟੌਲ ਕੰਪਨੀ ਨੇ ਇਸ ਤੋਂ ਕਿਤੇ ਵੱਧ ਦੂਰੀ ਵਾਲੇ ਪਿੰਡਾਂ ਨੂੰ ਛੋਟ ਦਿੱਤੀ ਹੋਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਭੁੱਚੋ ਮੰਡੀ ਨੂੰ ਟੌਲ ਫਰੀ ਨਾ ਕੀਤਾ ਤਾਂ ਉਹ ਕਿਸਾਨ ਯੂਨੀਅਨ ਦੇ ਸਹਿਯੋਗ ਨਾਲ ਸੰਘਰਸ਼ ਕਰਨਗੇ।

ਇਸ ਸਬੰਧੀ ਟੌਲ ਮੈਨੇਜਰ ਸੰਜੀਵ ਕੁਮਾਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਦੋ ਦਿਨ ਲਈ ਟੌਲ ਤੋਂ ਮੁਕਤੀ ਦਿੱਤੀ ਗਈ ਹੈ। ਉਨ੍ਹਾਂ ਦਾ ਮੰਗ ਪੱਤਰ ਕੰਪਨੀ ਨੂੰ ਭੇਜ ਦਿੱਤਾ ਹੈ। ਜੋ ਫ਼ੈਸਲਾ ਕਰੇਗੀ, ਉਸ ਨੂੰ ਹੀ ਲਾਗੂ ਕੀਤਾ ਜਾਵੇਗਾ। ਦੂਜੇ ਪਾਸੇ, ਸ਼ਹਿਰ ਵਾਸੀਆਂ ਨੇ ਸੋਸ਼ਲ ਮੀਡੀਆ ’ਤੇ ਟੌਲ ਤੋਂ ਛੋਟ ਮਿਲਣ ਸਬੰਧੀ ਸੁਨੇਹੇ ਪਾ ਦਿੱਤੇ ਹਨ ਜਦੋਂਕਿ ਹਾਲੇ ਤੱਕ ਟੌਲ ਕੰਪਨੀ ਨੇ ਪੱਕੇ ਤੌਰ ’ਤੇ ਕੋਈ ਫ਼ੈਸਲਾ ਨਹੀਂ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All