ਦੇਵਿੰਦਰ ਸਿੰਘ ਜੱਗੀ
ਪਾਇਲ, 21 ਅਪਰੈਲ
ਨੇੜਲੇ ਪਿੰਡ ਸਿਹੌੜਾ ਸਾਹਿਬ ਦੇ ਵਸਨੀਕ ਪਿਛਲੇ ਕਾਫੀ ਦਿਨਾਂ ਤੋਂ ਮੋਟਰ ਦਾ ਬੋਰ ਖਰਾਬ ਹੋਣ ਕਾਰਨ ਪੀਣ ਵਾਲੇ ਪਾਣੀ ਦੀ ਸਪਲਾਈ ਤੋਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਜਿਸ ਸਬੰਧੀ ਪਿੰਡ ਦੇ ਸਰਪੰਚ ਜਗਜੀਵਨ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ ਗਿੱਲ, ਪੰਚ ਸਤਿਨਾਮ ਸਿੰਘ, ਪੰਚ ਧਰਮਿੰਦਰਜੀਤ ਸਿੰਘ ਕਾਲਾ ਅਤੇ ਤੇਜਿੰਦਰ ਸਿੰਘ ਨੇ ਐੱਸਡੀਐੱਮ ਪਾਇਲ ਦੀਪਜੋਤ ਕੌਰ ਨੂੰ ਮੰਗ ਪੱਤਰ ਦਿੱਤਾ ਗਿਆ।
ਸਿਹੌੜਾ ਵਾਸੀਆਂ ਨੇ ਦੱਸਿਆ ਕਿ ਕਾਫੀ ਦਿਨਾਂ ਤੋਂ ਮੋਟਰ ਦਾ ਬੋਰ ਖਰਾਬ ਹੋਣ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੋ ਪਾਣੀ ਵਾਲੀ ਟੈਂਕੀ ਦੇ ਪਾਣੀ ’ਤੇ ਨਿਰਭਰ ਹਨ ਉਨ੍ਹਾਂ ਨੂੰ ਪੀਣ ਵਾਲਾ ਪਾਣੀ ਹੋਰਾਂ ਲੋਕਾਂ ਦੇ ਘਰੋਂ ਲਿਆਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਐੱਸਡੀਐੱਮ ਪਾਇਲ ਨੇ ਭਰੋਸਾ ਦਿੱਤਾ ਹੈ ਕਿ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਜਲਦੀ ਹੀ ਕੀਤਾ ਜਾਵੇਗਾ।