ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 16 ਜੂਨ
ਗੁਰਦੁਆਰਾ ਛੇਵੀਂ ਪਾਤਸ਼ਾਹੀ ਸੀਐਮਸੀ ਚੌਕ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਵੱਖ ਵੱਖ ਪੰਥਕ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਭਾਈ ਅਮਨਦੀਪ ਸਿੰਘ ਨੇ ਕੀਰਤਨ ਕਰਦਿਆਂ ਸਿੱਖ ਸੰਗਤ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਪੰਥ ਨਾਲ ਜੁੜਨ ਦੀ ਅਪੀਲ ਕੀਤੀ।
ਬਾਬਾ ਅਨਹੱਦ ਰਾਜ ਸਿੰਘ, ਮਾਤਾ ਵਿਪਨਪ੍ਰੀਤ ਕੌਰ ਅਤੇ ਬਾਬਾ ਉਂਕਾਰ ਦਾਸ ਨੇ ਵੀ ਕੀਰਤਨ ਕੀਤਾ। ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਹਰਮਿੰਦਰ ਸਿੰਘ ਸੇਠੀ, ਗੁਰਚਰਨ ਸਿੰਘ, ਇੰਦਰਜੀਤ ਸਿੰਘ ਰੇਖੀ, ਵਰਿੰਦਰ ਸਿੰਘ ਸ਼ੈਲੀ, ਇੰਦਰਜੀਤ ਸਿੰਘ ਸਚਦੇਵਾ, ਜੋਗਿੰਦਰ ਸਿੰਘ, ਬਲਜੀਤ ਸਿੰਘ ਬੱਲੀ ਅਤੇ ਬਲਜੀਤ ਸਿੰਘ ਦੁਖੀਆ ਬਿੰਦਰਾ ਨੇ ਰਾਗੀ ਜਥਿਆਂ ਅਤੇ ਖਾਸ ਤੌਰ ਤੇ ਭਾਈ ਅਮਨਦੀਪ ਸਿੰਘ ਅਤੇ ਸਿੱਖ ਨੌਜਵਾਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਿੰਦਰ ਸਿੰਘ ਆਹੂਜਾ ਨੂੰ ਨਿਭਾਈਆਂ ਜਾ ਰਹੀਆਂ ਸੇਵਾਵਾਂ ਵਜੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।
ਸਮਾਗਮ ਦੌਰਾਨ ਮਨਪ੍ਰੀਤ ਸਿੰਘ ਮੰਨਾ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ।