ਸਮਰਾਲਾ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੰਜੀ ਸਾਹਿਬ ਕੋਟਾਂ ਦੀ ਵਿਦਿਆਰਥਣ ਦਲਜੀਤ ਕੌਰ ਵਾਸੀ ਮੰਡਿਆਲਾ ਕਲਾਂ ਨੇ 97.5 ਫ਼ੀਸਦੀ ਅੰਕਾਂ ਲਾਲ ਸੂਬੇ ਵਿੱਚੋਂ 13ਵਾਂ ਰੈਂਕ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਸੌਰਵ ਕੁਮਾਰ ਨੇ 96.6 ਫ਼ੀਸਦੀ ਨੰਬਰ ਲੈ ਕੇ ਦੂਜਾ, ਐਸ਼ਲੀਨ ਕੌਰ ਨੇ 96.3 ਫ਼ੀਸਦੀ ਨੰਬਰ ਲੈ ਕੇ ਤੀਜਾ ਸਥਾਨ ਅਤੇ ਹਰਵਿੰਦਰ ਕੌਰ ਨੇ 95.8 ਫ਼ੀਸਦੀ ਨੰਬਰ ਲੈ ਕੇ ਚੌਥਾ ਸਥਾਨ ਹਾਸਲ ਕੀਤਾ। ਇਨ੍ਹਾਂ ਤੋਂ ਇਲਾਵਾ ਜਸ਼ਨਪ੍ਰੀਤ ਕੌਰ, ਅਭੀਜੋਤ ਸਿੰਘ, ਰਵਨੀਤ ਸਿੰਘ, ਜੈਸਮੀਨ ਕੌਰ ਅਤੇ ਹਰਮਨਪ੍ਰੀਤ ਕੌਰ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ। ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਵੱਲੋਂ ਸਨਮਾਨਿ ਗਿਆ। -ਪੱਤਰ ਪ੍ਰੇਰਕ