ਭਾਰਤੀ ਜਨਤਾ ਪਾਰਟੀ ਵੱਲੋਂ ਮੋਗਾ ਵਿੱਚ ਹੋਣ ਜਾ ਰਹੀ ਰੈਲੀ ਨੂੰ ਸਫਲ ਬਣਾਉਣ ਲਈ ਤਿਆਰੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸ ਸਬੰਧੀ ਅੱਜ ਸ਼ਹਿਰੀ ਸਰਕਲ ਰਾਏਕੋਟ ਦੀ ਇੱਕ ਵਿਸ਼ੇਸ਼ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਪ੍ਰਭਾਰੀ ਰਮਿੰਦਰ ਸਿੰਘ ਸੰਗੋਵਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦੌਰਾਨ ਆਉਣ ਵਾਲੀ ਮੋਗਾ ਰੈਲੀ ਨੂੰ ਲੈ ਕੇ ਵਰਕਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਉਹ ਪਿੰਡਾਂ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਕੀਤੇ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਉਣ ਅਤੇ ਰੈਲੀ ਵਿੱਚ ਸ਼ਮੂਲੀਅਤ ਲਈ ਪ੍ਰੇਰਿਤ ਕਰਨ।
ਇਸ ਮੌਕੇ ਉੱਪ ਪ੍ਰਧਾਨ ਅਤੇ ਸਾਬਕਾ ਏ ਡੀ ਸੀ ਹਰਕੰਵਲਜੀਤ ਸਿੰਘ ਅਤੇ ਜਨਰਲ ਸਕੱਤਰ ਪ੍ਰਦੀਪ ਜੰਡ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਮੋਗਾ ਰੈਲੀ ਪਾਰਟੀ ਲਈ ਇੱਕ ਮਹੱਤਵਪੂਰਨ ਮੰਚ ਸਾਬਤ ਹੋਵੇਗੀ। ਉਨ੍ਹਾਂ ਨੇ ਵਰਕਰਾਂ ਨੂੰ ਇਕਜੁੱਟ ਹੋ ਕੇ ਤਿਆਰੀਆਂ ਵਿੱਚ ਜੁਟਣ ਦੀ ਅਪੀਲ ਕੀਤੀ।
ਮੀਟਿੰਗ ਵਿੱਚ ਜਗਤਾਰ ਸਿੰਘ ਬੰਗੜ (ਪ੍ਰਧਾਨ ਐੱਸ ਸੀ ਮੋਰਚਾ), ਸੁੰਦਰ ਲਾਲ (ਸਕੱਤਰ), ਅਨਿਲ ਪਰੋਥੀ (ਸਾਬਕਾ ਪ੍ਰਧਾਨ ਯੂਥ ਵਿੰਗ), ਡਾ. ਕੁਲਦੀਪ ਸਿੰਘ ਬਸੀਆਂ, ਯੂਥ ਆਗੂ ਸਿਮਰਨਜੀਤ ਸਿੰਘ, ਜੈ ਪ੍ਰਕਾਸ਼ (ਸਾਬਕਾ ਪ੍ਰਧਾਨ) ਅਤੇ ਗੁਰਪ੍ਰੀਤ ਸਿੰਘ ਲੋਹਟਬੱਦੀ ਸਣੇ ਕਈ ਹੋਰ ਆਗੂ ਅਤੇ ਵਰਕਰ ਹਾਜ਼ਰ ਰਹੇ।

