DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Welfare Schemes: ਵਿਕਾਸ ਕਾਰਜਾਂ ਦਾ ਜਾਇਜ਼ਾ

ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕਰਨ ਲਈ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਪੰਚਾਇਤ ਵਿਭਾਗ ਦੀ ਟੀਮ ਨਾਲ ਪਿੰਡ ਬੁਰਜ ਕੁਲਾਰਾਂ ਵਿੱਚ ਪਹੁੰਚੀ। ਇਸ ਮੌਕੇ ਉਨ੍ਹਾਂ ‘ਮੁੱਖ ਮੰਤਰੀ...

  • fb
  • twitter
  • whatsapp
  • whatsapp
featured-img featured-img
ਆਂਗਨਵਾੜੀ ਵਰਕਰਾਂ ਦਾ ਸਨਮਾਨ ਕਰਦੇ ਹੋਏ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ। -ਫੋਟੋ: ਢਿੱਲੋਂ
Advertisement

ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕਰਨ ਲਈ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਪੰਚਾਇਤ ਵਿਭਾਗ ਦੀ ਟੀਮ ਨਾਲ ਪਿੰਡ ਬੁਰਜ ਕੁਲਾਰਾਂ ਵਿੱਚ ਪਹੁੰਚੀ। ਇਸ ਮੌਕੇ ਉਨ੍ਹਾਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਦੱਸਿਆ ਕਿ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ ਸਰਕਾਰ ਵੱਲੋਂ ਰਾਸ਼ੀ ਭੇਜ ਦਿੱਤੀ ਗਈ ਹੈ। ਵਿਧਾਇਕਾ ਮਾਣੂੰਕੇ ਨੇ ਸਰਕਾਰੀ ਸਕੀਮਾਂ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਮਹਿਲਾ ਸਖੀਆਂ ਨੂੰ ਸਨਮਾਨਿਤ ਕੀਤਾ। ਅਖੀਰ ਵਿੱਚ ਸਰਪੰਚ ਚਮਕੌਰ ਸਿੰਘ ਨੇ ਪਿੰਡ ਦੇ ਸਰਬਪੱਖੀ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕਾ ਦਾ ਧੰਨਵਾਦ ਕੀਤਾ।

Advertisement
Advertisement
×