ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਿਵਲ ਹਸਪਤਾਲ ਦੇ ਨਵੀਨੀਕਰਨ ਕਾਰਜਾਂ ਦਾ ਜਾਇਜ਼ਾ

ਅਤਿ-ਆਧੁਨਿਕ ਸਿਹਤ ਸਹੂਲਤਾਂ ਵਾਲਾ ਨਵਾਂ ਸਿਵਲ ਹਸਪਤਾਲ ਅਗਲੇ ਹਫ਼ਤੇ ਤੱਕ ਲੋਕਾਂ ਨੂੰ ਹੋਵੇਗਾ ਸਮਰਪਿਤ 
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 7 ਮਾਰਚ

Advertisement

ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਥਾਨਕ ਸਿਵਲ ਹਸਪਤਾਲ ਦੇ ਨਵੀਨੀਕਰਨ ਕਾਰਜਾਂ ਦਾ  ਜਾਇਜ਼ਾ ਲਿਆ। ਸੰਸਦ ਮੈਂਬਰ ਵੱਲੋਂ ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਅਧਿਕਾਰੀਆਂ ਦੇ ਨਾਲ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ  ਗਿਆ।

ਅਧਿਕਾਰੀਆਂ ਨੇ ਸਬੰਧਤ ਏਜੰਸੀਆਂ ਦੇ ਪ੍ਰਤੀਨਿਧੀਆਂ ਨੂੰ ਇਕ ਨਵੇਂ ਵੱਡੇ ਆਕਾਰ ਦੇ ਐਂਟਰੀ ਗੇਟ ਦੇ ਕੰਮ ਨੂੰ ਪੂਰਾ ਕਰਨ, ਲੈਂਡਸਕੇਪਿੰਗ ਨੂੰ ਵਧਾਉਣ, ਬੱਚਿਆਂ ਲਈ ਹੋਰ ਝੂਲੇ ਲਗਾਉਣ ਅਤੇ ਪੂਰੇ ਹਸਪਤਾਲ ਵਿੱਚ ਨਵੇਂ ਪੱਖੇ ਅਤੇ ਲਾਈਟਾਂ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਵੇਂ ਪਾਰਕਿੰਗ ਖੇਤਰ ਵਿੱਚ ਟਾਈਲਿੰਗ ਨੂੰ ਪੂਰਾ ਕਰਨ ਅਤੇ ਪ੍ਰਵੇਸ਼ ਦੁਆਰ ਦੇ ਨੇੜੇ ਬਿਜਲੀ ਦੇ ਖੰਭਿਆਂ ਨੂੰ ਹਟਾਉਣ ਲਈ ਵੀ ਕਿਹਾ।

ਇਸ ਤੋਂ ਇਲਾਵਾ, ਉਨ੍ਹਾਂ ਕੰਮ ਕਰ ਰਹੇ ਠੇਕੇਦਾਰ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਲੋੜ ਹੋਵੇ ਤਾਂ ਅਗਲੇ ਹਫ਼ਤੇ ਤੱਕ ਬਾਕੀ ਰਹਿੰਦੇ ਕੰਮਾਂ ਨੂੰ ਪੂਰਾ ਕਰਨ ਲਈ ਕਰਮਚਾਰੀਆਂ ਦੀ ਗਿਣਤੀ ਵਧਾਈ ਜਾਵੇ। ਉਨ੍ਹਾਂ ਇਹ ਭਰੋਸਾ ਦਿਵਾਇਆ ਕਿ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਵੀਨੀਕਰਨ ਕੀਤਾ ਗਿਆ ਸਿਵਲ ਹਸਪਤਾਲ ਪ੍ਰਾਈਵੇਟ ਸਿਹਤ ਸੰਸਥਾਵਾਂ ਦੇ ਬਰਾਬਰ ਮਿਆਰੀ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰੇਗਾ। ਅਧਿਕਾਰੀਆਂ ਨੇ ਹਸਪਤਾਲ ਵਿੱਚ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ।

ਇਸ ਮੌਕੇ ’ਤੇ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ, ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ, ਸਿਵਲ ਸਰਜਨ ਡਾ. ਪ੍ਰਦੀਪ ਮਹਿੰਦਰਾ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਤੇ ਹੋਰ ਸਬੰਧਤ ਏਜੰਸੀਆਂ ਦੇ ਪ੍ਰਤੀਨਿਧੀਆਂ ਨੇ ਵੀ ਸਮੀਖਿਆ ਵਿੱਚ ਸ਼ਿਰਕਤ ਕੀਤੀ।

 

ਸ਼ਹਿਰ ’ਚ ਲੱਗਣਗੀਆਂ 8200 ਐੱਲਈਡੀ ਸਟਰੀਟ ਲਾਈਟਾਂ: ਅਰੋੜਾ

ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਐਲਾਨ ਕੀਤਾ ਕਿ ਨਗਰ ਨਿਗਮ ਸ਼ਹਿਰ ਵਿੱਚ 8200 ਵਾਧੂ ਐੱਲਈਡੀ ਸਟਰੀਟ ਲਾਈਟਾਂ ਲਗਾਏਗਾ। ਇਸ ਸਬੰਧੀ ਸ਼ੁੱਕਰਵਾਰ ਨੂੰ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਕਿਹਾ ਕਿ ਸ਼ਹਿਰ ਵਿੱਚ ਲਗਭਗ 1.5 ਲੱਖ ਐੱਲਈਡੀ ਸਟਰੀਟ ਲਾਈਟਾਂ ਪਹਿਲਾਂ ਹੀ ਲਗਾਈਆਂ ਜਾ ਚੁੱਕੀਆਂ ਹਨ ਅਤੇ 31 ਮਾਰਚ ਤੱਕ ਹੋਰ 8200 ਐਲ.ਈ.ਡੀ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ। ਇਸ ਦੌਰਾਨ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਖ਼ਰਾਬ ਸਟਰੀਟ ਲਾਈਟਾਂ ਦੀ ਮੁਰੰਮਤ ਕਰਵਾਉਣ ਲਈ 1800-121-484848 ਟੋਲ ਫਰੀ ਨੰਬਰ ਹੈ ਅਤੇ ਇਸ ਨੰਬਰ ’ਤੇ ਦਰਜ ਕੀਤੀ ਗਈ ਖ਼ਰਾਬ ਸਟਰੀਟ ਲਾਈਟਾਂ ਸਬੰਧੀ ਕਿਸੇ ਵੀ ਸ਼ਿਕਾਇਤ ਦਾ 48 ਘੰਟਿਆਂ ਦੇ ਅੰਦਰ-ਅੰਦਰ ਹੱਲ ਕੀਤਾ ਜਾਵੇਗਾ। 

 

Advertisement