ਸਮਾਰਟ ਮਲਹਾਰ ਰੋਡ ਪ੍ਰਾਜੈਕਟ ਦਾ ਜਾਇਜ਼ਾ

ਸਮਾਰਟ ਮਲਹਾਰ ਰੋਡ ਪ੍ਰਾਜੈਕਟ ਦਾ ਜਾਇਜ਼ਾ

ਪ੍ਰਾਜੈਕਟ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀ। -ਫੋਟੋ: ਹਿਮਾਂਸ਼ੂ ਮਹਾਜਨ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 28 ਜੁਲਾਈ

ਮੇਅਰ ਬਲਕਾਰ ਸਿੰਘ ਸੰਧੂ, ਨਗਰ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਤੇ ਕੌਂਸਲਰ ਮਮਤਾ ਆਸ਼ੂ ਨੇ ਅੱਜ ਸਮਾਰਟ ਸਿਟੀ ਤਹਿਤ ਸ਼ਹਿਰ ਦੀ ਪਹਿਲੀ ਸਮਾਰਟ ਮਲਹਾਰ ਰੋਡ ਦੇ ਕੰਮ ਦਾ ਜਾਇਜ਼ਾ ਲਿਆ। ਇਥੇ ਉਨ੍ਹਾਂ ਪ੍ਰਾਜੈਕਟ ’ਚ ਕਮੀਆਂ ਦੇਖ ’ਤੇ ਸਵਾਲ ਚੁੱਕੇ। ਕੌਂਸਲਰ ਮਮਤਾ ਆਸ਼ੂ ਨੇ ਮੇਅਰ ਤੇ ਕਮਿਸ਼ਨਰ ਨੂੰ ਦਿਖਾਇਆ ਕਿ ਮੀਂਹ ਦੇ ਪਾਣੀ ਦੀ ਨਿਕਾਸੀ ਸੜਕ ’ਤੇ ਸਹੀ ਢੰਗ ਨਾਲ ਨਹੀਂ ਹੋ ਰਹੀ, ਜਿਸ ਕਾਰਨ ਕਈ ਥਾਵਾਂ ’ਤੇ ਸੜਕ ਕਿਨਾਰੇ ਪਾਣੀ ਖੜ੍ਹਾ ਹੋ ਜਾਂਦਾ ਹੈ, ਨਾਲ ਹੀ ਉਨ੍ਹਾਂ ਇੰਟਰਲਾਕਿੰਗ ਟਾਈਲਾਂ ਸਹੀ ਢੰਗ ਨਾਲ ਨਾ ਲੱਗੇ ਹੋਣ ਕਾਰਨ ਵੀ ਸਵਾਲ ਚੁੱਕੇ। ਇਸ ਦੌਰਾਨ ਨਿਗਮ ਕਮਿਸ਼ਨਰ ਸਾਹਮਣੇ ਹੀ ਮੇਅਰ ਤੇ ਕੌਂਸਲਰ ਮਮਤਾ ਆਸ਼ੂ ਨੇ ਸਮਾਰਟ ਸਿਟੀ ਦਾ ਕੰਮ ਦੇਖ ਰਹੇ ਨਗਰ ਨਿਗਮ ਦੇ ਅਧਿਕਾਰੀਆਂ ਤੇ ਠੇਕੇਦਾਰ ਨੂੰ ਕੰਮ ਸਹੀ ਢੰਗ ਨਾਲ ਅਤੇ ਸਮੇਂ ਸਿਰ ਕਰਨ ਦੀ ਹਦਾਇਤ ਕੀਤੀ। ਇਸ ਤੋਂ ਪਹਿਲਾਂ ਮੰਤਰੀ ਭਾਰਤ ਭੂਸ਼ਨ ਆਸ਼ੂ, ਕੌਂਸਲਰ ਮਮਤਾ ਆਸ਼ੂ ਤੇ ਮੇਅਰ ਪਹਿਲਾਂ ਵੀ ਇਸ ਰੋਡ ’ਤੇ ਕੰਮ ਤੱਸਲੀਬਖਸ਼ ਨਾ ਹੋਣ ਕਾਰਨ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਤਾੜਨਾ ਕਰ ਚੁੱਕੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All