Rice Procurement Arrangements: ਮਾਛੀਵਾੜਾ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਦੇ ਪ੍ਰਬੰਧ ਮੁਕੰਮਲ: ਗਿੱਲ
ਚੇਅਰਮੈਨ ਨੇ ਮੰਡੀਆਂ ਦਾ ਜਾਇਜ਼ਾ ਲਿਆ
ਮਾਰਕੀਟ ਕਮੇਟੀ ਮਾਛੀਵਾੜਾ ਦੇ ਚੇਅਰਮੈਨ ਸੁਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਨੂੰ ਲੈ ਕੇ ਖਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮਾਰਕੀਟ ਕਮੇਟੀ ਵੱਲੋਂ ਮਾਛੀਵਾੜਾ ਅਨਾਜ ਮੰਡੀ ਤੋਂ ਇਲਾਵਾ ਉਪ ਖਰੀਦ ਕੇਂਦਰ ਸ਼ੇਰਪੁਰ ਬੇਟ, ਹੇਡੋਂ ਬੇਟ, ਬੁਰਜ ਪਵਾਤ ਅਤੇ ਲੱਖੋਵਾਲ ਕਲਾਂ ਵਿਚ ਫੜ੍ਹਾਂ ਦੀ ਸਫ਼ਾਈ ਕਰਵਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਤ ਨੂੰ ਲਾਈਟਾਂ ਅੇ ਕਿਸਾਨਾਂ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ ਮੁਕੰਮਲ ਹੈ ਤੇ ਪਖਾਨੇ ਵੀ ਸਾਫ਼ ਕਰਵਾ ਦਿੱਤੇ ਹਨ। ਚੇਅਰਮੈਨ ਗਿੱਲ ਨੇ ਕਿਹਾ ਕਿ ਸਰਕਾਰੀ ਹਦਾਇਤਾਂ ਅਨੁਸਾਰ ਝੋਨੇ ਦੀ ਸਰਕਾਰੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ ਅਤੇ ਮਾਰਕੀਟ ਕਮੇਟੀ ਦਾ ਸਮੂਹ ਸਟਾਫ਼ ਸਾਰੀਆਂ ਮੰਡੀਆਂ ਦੀ ਨਿਗਰਾਨੀ ਕਰ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿਚ 17 ਫ਼ੀਸਦੀ ਨਮੀ ਵਾਲਾ ਸੁੱਕਾ ਝੋਨਾ ਹੀ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਜੇ ਕੋਈ ਵੀ ਆੜ੍ਹਤੀ ਜਾਂ ਸ਼ੈਲਰ ਮਾਲਕ ਕਿਸਾਨ ਤੋਂ ਸਰਕਾਰੀ ਭਾਅ ਤੋਂ ਘੱਟ ਝੋਨਾ ਵੇਚਣ ਦੀ ਗੱਲ ਕਰਦਾ ਹੈ ਤਾਂ ਕਿਸਾਨ ਤੁਰੰਤ ਮਾਰਕੀਟ ਕਮੇਟੀ ਸਟਾਫ਼ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਬਾਰਦਾਨਾ ਤੇ ਚੁਕਾਈ ਦੇ ਪ੍ਰਬੰਧ ਵੀ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਚੇਅਰਮੈਨ ਨੇ ਮੰਡੀਆਂ ਦਾ ਜਾਇਜ਼ਾ ਵੀ ਲਿਆ।

