DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਦੰਗਾ ਪੀੜਤਾਂ ਵੱਲੋਂ ਦਿੱਲੀ ਰੈਲੀ ਰੱਦ ਕਰਨ ਦੀ ਮੰਗ

ਸੂਬਾ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਰਾਹੁਲ ਗਾਂਧੀ ਨਾਲ ਗੱਲਬਾਤ ਕਰਨ: ਦੁੱਗਰੀ

  • fb
  • twitter
  • whatsapp
  • whatsapp
featured-img featured-img
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਹੋਰ। -ਫੋਟੋ: ਇੰਦਰਜੀਤ ਵਰਮਾ
Advertisement

ਦੰਗਾ ਪੀੜਤ ਵੈਲਫੇਅਰ ਸੁਸਾਇਟੀ ਨੇ ਕਾਂਗਰਸ ਦੀ ਅਗਵਾਈ ਹੇਠ ‘ਇੰਡੀਆ’ ਗੱਠਜੋੜ ਵੱਲੋਂ ਇੱਕ ਨਵੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਰੱਖੀ ਰੈਲੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਵੇਖਦਿਆਂ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।

ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਇਸਤਰੀ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ ਇੱਕ ਨਵੰਬਰ ਸਿੱਖ ਕਤਲੇਆਮ ਦੇ ਪ੍ਰਭਾਵਿਤ ਪਰਿਵਾਰਾਂ, ਸਿੱਖ ਕੌਮ, ਸਮੁੱਚੀ ਪੰਜਾਬੀਅਤ ਅਤੇ ਇਨਸਾਨੀਅਤ ਲਈ ਸੋਗ ਦਾ ਦਿਨ ਹੈ ਕਿਉਂਕਿ ਨਵੰਬਰ ਚੁਰਾਸੀ ਵਿੱਚ ਇਸੇ ਦਿਨ ਦਿੱਲੀ ਸਣੇ ਦੇਸ਼ ਦੇ ਕਈ ਹਿੱਸਿਆਂ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਦੇ ਇਸ਼ਾਰੇ ’ਤੇ ਸਿੱਖਾਂ ਦਾ ਕਤਲੇਆਮ ਹੋਇਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਦਿੱਲੀ ਸਮੇਤ ਦੇਸ਼ ਦੇ ਹੋਰ ਸ਼ਹਿਰਾਂ ਵਿੱਚ ਨਿਰਦੋਸ਼ ਸਿੱਖਾਂ ’ਤੇ ਕੀਤੇ ਜ਼ਬਰ ਦੇ ਜ਼ਖ਼ਮ ਅੱਜ ਵੀ ਸਮੁੱਚੀ ਕੌਮ ਦੇ ਮਨਾਂ ਤੇ ਉਕਰੇ ਹੋਏ ਹਨ।

Advertisement

ਉਨ੍ਹਾਂ ਕਿਹਾ ਕਿ ਸਿੱਖ ਕੌਮ ਨਾ ਤਾਂ ਸ੍ਰੀ ਦਰਬਾਰ ਸਾਹਿਬ ਉੱਪਰ ਹੋਏ ਫ਼ੌਜੀ ਹਮਲੇ ਨੂੰ ਭੁੱਲੀ ਹੈ ਅਤੇ ਨਾ ਹੀ ਚੁਰਾਸੀ ਕਤਲੇਆਮ ਨੂੰ ਭੁੱਲ ਸਕਦੀ ਹੈ। ਆਗੂਆਂ ਨੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨੂੰ ਅਪੀਲ ਕੀਤੀ ਕਿ ਉਹ ਆਪਣਾ ਰਸੂਖ਼ ਵਰਤਦਿਆਂ ਕਾਂਗਰਸ ਹਾਈਕਮਾਂਡ ਨਾਲ ਗਲ ਕਰਨ ਅਤੇ ਇਸ ਰੈਲੀ ਨੂੰ ਰੱਦ ਕਰਾਉਣ ਕਿਉਂਕਿ ਉਹ ਪਹਿਲਾਂ ਵੀ ਸਿੱਖ ਕਤਲੇਆਮ ਦੀ ਨਿੰਦਾ ਵਾਲੇ ਆਪਣੇ ਹਾਂ ਪੱਖੀ ਵਿਚਾਰ ਪੇਸ਼ ਕਰ ਚੁੱਕੇ ਹਨ।

Advertisement

ਇਸ ਮੌਕੇ ਗੁਰਦੇਵ ਸਿੰਘ ਚੇਅਰਮੈਨ, ਦਲਜੀਤ ਸਿੰਘ ਸੋਨੀ, ਇੰਦਰਪਾਲ ਸਿੰਘ ਵਿੱਕੀ, ਸਤਨਾਮ ਸਿੰਘ ਸੱਤਾ, ਹਰਪਾਲ ਸਿੰਘ, ਸਤਵਿੰਦਰ ਸਿੰਘ, ਮਾਨ ਸਿੰਘ, ਜਸਪ੍ਰੀਤ ਸਿੰਘ, ਸੰਗੀਤਾ, ਹਰਦੀਪ ਕੌਰ, ਰਾਣੀ ਧਾਲੀਵਾਲ, ਰਾਜਵਿੰਦਰ ਕੌਰ ਅਤੇ ਗੁਰਮੀਤ ਕੌਰ ਹਾਜ਼ਰ ਸਨ।

Advertisement
×