DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਦੰਗਾ ਪੀੜਤ ਸੁਸਾਇਟੀ ਵੱਲੋਂ ਹੁੱਡਾ ਦੇ ਬਿਆਨ ਦੀ ਆਲੋਚਨਾ

ਹੁੱਡਾ ਨੇ ਨਿਰਦੋਸ਼ ਹੱਤਿਆਵਾਂ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕੀਤੀ: ਦੁੱਗਰੀ

  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਹੋਰ। -ਫੋਟੋ: ਇੰਦਰਜੀਤ ਵਰਮਾ
Advertisement

ਚੁਰਾਸੀ ਦੇ ਪੀੜਤ ਪਰਿਵਾਰਾਂ ਨੇ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਆਪਣਾ ਰੋਲ ਮਾਡਲ ਕਹਿਣ ਦੀ ਸਖ਼ਤ ਆਲੋਚਨਾ ਕੀਤੀ ਹੈ।

ਅੱਜ ਇੱਥੇ ਦੰਗਾ ਪੀੜਤ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਇਸਤਰੀ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੀਪੇਂਦਰ ਹੁੱਡਾ ਨੇ ਸੱਜਣ ਕੁਮਾਰ ਨੂੰ ਆਪਣਾ ਰੋਲ ਮਾਡਲ ਦੱਸ ਕੇ ਨਾ ਸਿਰਫ਼ ਸੱਜਣ ਕੁਮਾਰ ਵੱਲੋਂ ਕੀਤੇ ਨਿਰਦੋਸ਼ ਸਿੱਖਾਂ ਦੇ ਕੀਤੇ ਕਤਲਾਂ ਨੂੰ ਜਾਇਜ਼ ਠਹਿਰਾਇਆ ਹੈ ਬਲਕਿ ਉਸ ਨੇ ਇਨਸਾਨੀਅਤ ਦੀ ਵੀ ਬੇਇੱਜ਼ਤੀ ਕਰ ਕੇ ਨਿਰਦੋਸ਼ ਹੱਤਿਆਵਾਂ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਅਦਾਲਤ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੰਗਿਆਂ ਦੇ ਦੋਸ਼ੀਆਂ ਅਤੇ ਖ਼ਾਸ ਕਰ ਕੇ ਸੱਜਣ ਕੁਮਾਰ ਖ਼ਿਲਾਫ਼ ਚੱਲ ਰਹੇ ਕੇਸ ਵਿੱਚ ਦੀਪੇਂਦਰ ਹੁੱਡਾ ਨੂੰ ਵੀ ਨਾਮਜ਼ਦ ਕਰਨ ਕਿਉਂਕਿ ਉਸ ਨੇ ਸੱਜਣ ਕੁਮਾਰ ਦੇ ਗ਼ੈਰ-ਮਨੁੱਖੀ ਅਤੇ ਗ਼ੈਰ-ਸੰਵਿਧਾਨਕ ਕੰਮਾਂ ਦੀ ਸਿੱਧੀ ਹਮਾਇਤ ਕਰ ਕੇ ਉਸ ਦੀਆਂ ਮਨੁੱਖਤਾ ਵਿਰੋਧੀ ਕਾਰਵਾਈਆਂ ਨੂੰ ਸਹੀ ਠਹਿਰਾਇਆ ਹੈ।

Advertisement

ਉਨ੍ਹਾਂ ਕਿਹਾ ਕਿ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਇਨਸਾਫ਼ ਲਈ ਪਿਛਲੇ 42 ਸਾਲਾਂ ਤੋਂ ਲੜਾਈ ਲੜ ਰਹੀ ਹੈ ਪਰ ਕਾਂਗਰਸ ਪਾਰਟੀ ਕਾਤਲਾਂ ਦਾ ਸਾਥ ਦੇ ਕੇ ਉਨ੍ਹਾਂ ਨੂੰ ਬਚਾਅ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜਥੇਬੰਦੀ ਇਨਸਾਫ਼ ਦੀ ਪ੍ਰਾਪਤੀ ਲਈ ਆਪਣੀ ਕਾਨੂੰਨੀ, ਸਮਾਜਿਕ ਅਤੇ ਰਾਜਨੀਤਕ ਲੜਾਈ ਜਾਰੀ ਰੱਖੇਗੀ।

Advertisement

ਆਗੂਆਂ ਨੇ ਸਹੀ ਸੋਚ ਵਾਲੇ ਕਾਂਗਰਸੀਆਂ ਨੂੰ ਕਿਹਾ ਕਿ ਉਹ ਕਾਂਗਰਸ ਪਾਰਟੀ ਵਿੱਚ ਆਪਣੀ ਆਵਾਜ਼ ਬੁਲੰਦ ਕਰ ਕੇ ਹਾਈਕਮਾਂਡ ਨੂੰ ਦੀਪੇਂਦਰ ਹੁੱਡਾ ਵਰਗੇ ਲੋਕਾਂ ਖ਼ਿਲਾਫ਼ ਕਾਰਵਾਈ ਲਈ ਮਜਬੂਰ ਕਰਨ।

Advertisement
×