DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਦੰਗਾ ਪੀੜਤਾਂ ਵੱਲੋਂ ਭਾਜਪਾ ਆਗੂਆਂ ਦੇ ਬਾਈਕਾਟ ਦੀ ਚਿਤਾਵਨੀ

ਸੱਜਣ ਕੁਮਾਰ ਦੀਆਂ ਰਸਮਾਂ ’ਚ ਸ਼ਾਮਲ ਹੋਣ ਵਾਲੇ ਭਾਜਪਾ ਆਗੂਆਂ ਦਾ ਵਿਰੋਧ

  • fb
  • twitter
  • whatsapp
  • whatsapp
featured-img featured-img
ਗੱਲਬਾਤ ਕਰਦੇ ਹੋਏ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਹੋਰ। -ਫੋਟੋ: ਇੰਦਰਜੀਤ ਵਰਮਾ
Advertisement

ਨਵੰਬਰ ’84 ਦੰਗਾ ਪੀੜਤ ਪਰਿਵਾਰਾਂ ਨੇ ਭਾਜਪਾ ਹਾਈ ਕਮਾਂਡ ਤੋਂ ਮੰਗ ਕੀਤੀ ਕਿ ਹਜ਼ਾਰਾਂ ਨਿਰਦੋਸ਼ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਵਾਲੇ ਭਾਜਪਾ ਸੰਸਦ ਮੈਂਬਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਇਸਤਰੀ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ ਸੱਜਣ ਕੁਮਾਰ ਦੀਆਂ ਅੰਤਿਮ ਰਸਮਾਂ ਵਿੱਚ ਭਾਜਪਾ ਦੇ ਕੁੱਝ ਸੰਸਦ ਮੈਂਬਰਾਂ ਨੇ ਸ਼ਾਮਲ ਹੋ ਕੇ ਪੀੜਤ ਪਰਿਵਾਰਾਂ ਦੇ ਜ਼ਖਮਾਂ ’ਤੇ ਨਮਕ ਛਿੜਕਿਆ ਹੈ ਜਿਸ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਭਾਜਪਾ ਹਾਈਕਮਾਂਡ ਨੂੰ ਕਿਹਾ ਕਿ ਉਹ ਮਗਰਮੱਛ ਦੇ ਹੰਝੂ ਵਹਾਉਣ ਦੀ ਥਾਂ ਉਨ੍ਹਾਂ ਭਾਜਪਾ ਸੰਸਦ ਮੈਂਬਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ।

Advertisement

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਭਾਜਪਾ ਨੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਾਂ ਕੀਤੀ ਤਾਂ ਦੰਗਾ ਪੀੜਤ ਪਰਿਵਾਰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਬਾਈਕਾਟ ਕਰਨਗੇ।

Advertisement

ਆਗੂਆਂ ਨੇ ਭਗਵੰਤ ਮਾਨ ਸਰਕਾਰ ਦੀ ਵੀ ਆਲੋਚਣਾ ਕਰਦਿਆਂ ਕਿਹਾ ਕਿ ਉਹ ਵੀ ਵੋਟ ਰਾਜਨੀਤੀ ਲਈ ਦੰਗਿਆਂ ਬਾਰੇ ਝੂਠ ਬੋਲ ਰਹੇ ਹਨ ਅਤੇ ਦੰਗਾ ਪੀੜਤਾਂ ਦੇ ਮਸਲੇ ਹੱਲ ਕਰਨ ਲਈ ਸੰਜੀਦਾ ਨਹੀਂ ਹਨ। ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਨੇ ਵੀ ਗਲਤ ਬਿਆਨਬਾਜ਼ੀ ਛੱਡ ਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਲਈ ਕੋਈ ਕਾਰਵਾਈ ਨਾ ਕੀਤੀ ਤਾਂ ਪੀੜਤ ਪਰਿਵਾਰ ਸਰਕਾਰ ਦਾ ਹਰ ਪੱਧਰ ’ਤੇ ਵਿਰੋਧ ਕਰਨਗੇ। ਇਸ ਮੌਕੇ ਦਲਜੀਤ ਸਿੰਘ ਸੋਨੀ, ਸਤਨਾਮ ਸਿੰਘ ਸੱਤਾ, ਇੰਦਰਪਾਲ ਸਿੰਘ ਵਿੱਕੀ, ਧਰਮਿੰਦਰ ਸਿੰਘ, ਨਿਰਮਲ ਸਿੰਘ, ਹਰਮੀਤ ਸਿੰਘ, ਮਨਜੀਤ ਕੌਰ, ਰਜਿੰਦਰ ਕੌਰ, ਹਰਦੀਪ ਕੌਰ ਅਤੇ ਗੁਰਮੀਤ ਕੌਰ ਹਾਜ਼ਰ ਸਨ।

Advertisement
×