ਗੋਹ ਵਿੱਚ ਦੰਗਲ 23 ਨੂੰ
ਨੇੜਲੇ ਪਿੰਡ ਗੋਹ ਵਿੱਚ ਸਮੂਹ ਗ੍ਰਾਮ ਪੰਚਾਇਤ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਭਾਰੀ ਕੁਸ਼ਤੀ ਦੰਗਲ 23 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਦੰਗਲ ਵਿਚ ਵੱਖ ਵੱਖ ਜ਼ਿਲ੍ਹਿਆਂ ਤੋਂ...
Advertisement
ਨੇੜਲੇ ਪਿੰਡ ਗੋਹ ਵਿੱਚ ਸਮੂਹ ਗ੍ਰਾਮ ਪੰਚਾਇਤ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਭਾਰੀ ਕੁਸ਼ਤੀ ਦੰਗਲ 23 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਦੰਗਲ ਵਿਚ ਵੱਖ ਵੱਖ ਜ਼ਿਲ੍ਹਿਆਂ ਤੋਂ ਭਲਵਾਨ ਹਿੱਸਾ ਲੈਂਣਗੇ ਅਤੇ ਝੰਡੀ ਦੀ ਕੁਸ਼ਤੀ ਸ਼ੇਰਾ ਬਾਬਾ ਫਲਾਹੀ ਅਤੇ ਭੋਲਾ ਬਾਰਨ ਵਿਚਕਾਰ ਹੋਵੇਗੀ। ਇਸ ਦੌਰਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਜੇਤੂਆਂ ਨੂੰ ਇਨਾਮਾਂ ਦੀ ਵੰਡ ਕਰਨਗੇ। ਜੇਤੂਆਂ ਨੂੰ 1 ਲੱਖ 60 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ ਅਤੇ ਸ਼ਾਮ ਸਮੇਂ ਪ੍ਰਸਿੱਧ ਕਲਾਕਾਰ ਕਮਲ ਗਰੇਵਾਲ, ਦਰਸ਼ਨ ਲੱਖੋਵਾਲਾ, ਬਲਬੀਰ ਰਾਏ, ਸ਼ਬਨਮ ਰਾਏ ਅਤੇ ਸਾਗਰ ਬਰਨ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਸ ਮੌਕੇ ਅਮਰਿੰਦਰ ਸਿੰਘ ਚਾਹਲ, ਮਨਸਾ ਸਿੰਘ, ਸੋਹਣ ਸਿੰਘ, ਬਿਕਰਮਜੀਤ ਸਿੰਘ, ਰਾਜ ਕੁਮਾਰ, ਦਵਿੰਦਰ ਸਿੰਘ, ਅਰਸ਼ਪ੍ਰੀਤ ਸਿੰਘ, ਧਰਮਿੰਦਰ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਪਰਮਿੰਦਰ ਸਿੰਘ, ਸਤਿੰਦਰ ਸਿੰਘ, ਭੁਪਿੰਦਰ ਸਿੰਘ ਹਾਜ਼ਰ ਸਨ।
Advertisement
Advertisement