ਸੀਵਰੇਜ ਦਾ ਲੈਂਟਰ ਟੁੱਟਣ ਕਾਰਨ ਹਾਦਸੇ ਦਾ ਖ਼ਦਸ਼ਾ

ਸੀਵਰੇਜ ਦਾ ਲੈਂਟਰ ਟੁੱਟਣ ਕਾਰਨ ਹਾਦਸੇ ਦਾ ਖ਼ਦਸ਼ਾ

ਟੁੱਟੇ ਸੀਵਰਜ ਦੇ ਲੈਂਟਰ ਕੋਲ ਖੜ੍ਹੀ ਕੀਤੀ ਨਗਰ ਨਿਗਮ ਦੀ ਟਰਾਲੀ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 13 ਜੁਲਾਈ

ਸਥਾਨਕ ਤਾਜਪੁਰ ਰੋਡ ਤੇ ਬੁੱਢੇ ਨਾਲੇ ਵਿੱਚ ਡਿਗਦੇ ਸੀਵਰੇਜ ਦਾ ਆਏ ਦਿਨ ਲੈਂਟਰ ਟੁੱਟਣ ਨਾਲ ਕਿਸੇ ਸਮੇਂ ਵੀ ਵੱਡਾ ਹਾਦਸਾ ਹੋ ਸਕਦਾ ਹੈ। ਆਸ-ਪਾਸ ਦੇ ਲੋਕਾਂ ਦੀ ਮੰਗ ਹੈ ਕਿ ਇਸ ਦਾ ਪੱਕਾ ਹਲ ਕਰਕੇ ਰਾਹਗੀਰਾਂ ਨੂੰ ਪੇਸ਼ ਆ ਰਹੀ ਮੁਸ਼ਕਲ ਦਾ ਹੱਲ ਕੀਤਾ ਜਾਵੇ। ਤਾਜਪੁਰ ਰੋਡ ’ਤੇ ਪੈਂਦੇ ਅਮਨ ਧਰਮ ਕੰਡੇ ਦੇ ਸਾਹਮਣੇ ਟਿੱਬਾ ਰੋਡ ਨੂੰ ਜਾਂਦੀ ਸੜਕ ’ਤੇ ਸੀਵਰੇਜ ਉਪਰ ਦਾ ਲੈਂਟਰ ਮੀਂਹ ਦੇ ਪਾਣੀ ਜਾਂ ਭਾਰੀ ਵਾਹਨਾਂ ਦੇ ਲੰਘਣ ਨਾਲ ਹੇਠਾਂ ਧਸ ਗਿਆ ਹੈ। ਰਾਤ ਸਮੇਂ ਕੋਈ ਵੀ ਵਾਹਨ ਅਤੇ ਖਾਸ ਕਰਕੇ ਦੋਪਹੀਆ ਵਾਹਨ ਚਾਲਕ ਦਾ ਜਾਨੀ ਨੁਕਸਾਨ ਹੋਣ ਦਾ ਡਰ ਬਣਿਆ ਹੋਇਆ ਹੈ। ਇਸ ਥਾਂ ’ਤੇ ਹੁਣ ਕਿਸੇ ਨੇ ਨਗਰ ਨਿਗਮ ਦੀ ਟਰਾਲੀ ਲਿਆ ਕੇ ਖੜ੍ਹੀ ਕਰ ਦਿੱਤੀ ਹੈ। ਇਸ ਸੜਕ ਤੋਂ ਰੋਜ਼ਾਨਾ ਲੰਘਣ ਵਾਲਿਆਂ ਦਾ ਕਹਿਣਾ ਸੀ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਇਹ ਲੈਂਟਰ ਟੁੱਟ ਚੁੱਕਿਆ ਹੈ। ਹੁਣ ਲੋਕਾਂ ਦੀ ਮੰਗ ਹੈ ਕਿ ਇਸ ਦਾ ਕੋਈ ਪੱਕਾ ਹੱਲ ਕੀਤਾ ਜਾਵੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All