ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਆਰ ਐਮ ਪੀ ਆਈ ਵੱਲੋਂ ਨੂੰ ਜ਼ਿਲ੍ਹਾ ਪੱਧਰੀ ਮੁਜ਼ਾਹਰਿਆਂ ਦਾ ਐਲਾਨ

ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ ਸਰਕਾਰ ਨੂੰ ਭੇਜੇ ਜਾਣਗੇ ਮੰਗ ਪੱਤਰ: ਪਾਸਲਾ
ਮੀਟਿੰਗ ਦੌਰਾਨ ਕਾਮਰੇਡ ਮੰਗਤ ਰਾਮ ਪਾਸਲਾ ਅਤੇ ਹੋਰ ਆਗੂ। -ਫੋਟੋ: ਗੁਰਿੰਦਰ ਸਿੰਘ
Advertisement
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ ਆਈ) ਵੱਲੋਂ ਪੰਜਾਬ ਭਰ ਵਿੱਚ 26 ਸਤੰਬਰ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਰੋਸ ਮੁਜ਼ਾਹਰੇ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅੱਜ ਇੱਥੇ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਵਿੱਚ ਰਘਵੀਰ ਸਿੰਘ ਬੈਨੀਪਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜੇ ਕੌਮੀ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਦੇ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਪਾਰਟੀ ਸਾਰੇ ਪੰਜਾਬ ਵਿੱਚ 26 ਸਤੰਬਰ ਨੂੰ ਜ਼ਿਲ੍ਹਾ ਕੇਂਦਰਾਂ ਤੇ ਮੁਜ਼ਾਹਰੇ ਕਰਕੇ ਹੜ੍ਹ ਪੀੜਤਾ ਲਈ ਮੁਆਵਜ਼ੇ ਦੀ ਮੰਗ ਕਰੇਗੀ। ਉਨ੍ਹਾਂ ਕਿਹਾ ਕਿ ਇਹ ਹੜ੍ਹ ਕੁਦਰਤੀ ਆਫ਼ਤ ਘੱਟ ਹਨ, ਪਰ ਸੂਬਾ ਸਰਕਾਰ ਵੱਲੋ ਮੀਂਹ ਦੇ ਮੌਸਮ ਤੋਂ ਪਹਿਲਾਂ ਹੜ੍ਹਾਂ ਨਾਲ ਨਜਿੱਠਣ ਦੇ ਉਪਰਾਲੇ ਨਾ ਕਰਨ ਕਰਕੇ ਹੜ੍ਹ ਆਏ ਹਨ। ਉਨ੍ਹਾਂ ਗੈਰ ਕਾਨੂੰਨੀ ਮਾਈਨਿੰਗ ਨੂੰ ਵੀ ਜ਼ਿੰਮੇਵਾਰ ਦੱਸਿਆ।ਸੂਬਾਈ ਖ਼ਜ਼ਾਨਚੀ ਪ੍ਰੋ. ਜੈਪਾਲ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਨੁਕਸਾਨ ਲਈ ਐਲਾਨੀ ਸਹਾਇਤਾ ਰਾਸ਼ੀ ਨਾ ਕਾਫ਼ੀ ਹੈ ਜਦਕਿ ਹੋਏ ਨੁਕਸਾਨ ਦਾ ਸੌ ਫੀਸਦੀ ਮੁਆਵਜ਼ਾ ਦੇਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਘਵੀਰ ਸਿੰਘ ਬੈਨੀਪਾਲ ਤੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਚਕੋਹੀ ਨੇ ਕਿਹਾ ਕਿ ਮੁਜ਼ਾਹਰੇ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਪਰਮਜੀਤ ਸਿੰਘ, ਹਰਨੇਕ ਸਿੰਘ ਗੁੱਜਰਵਾਲ, ਜਗਦੀਸ਼ ਚੰਦ, ਗੁਰਦੀਪ ਸਿੰਘ ਕਲਸੀ, ਚਮਨ ਲਾਲ, ਬਲਰਾਜ ਸਿੰਘ ਕੋਟਉਮਰਾ, ਮਾਸਟਰ ਦਰਸ਼ਨ ਸਿੰਘ ਸਾਇਆ, ਅਮਰਜੀਤ ਸਿੰਘ ਸਹਿਜਾਦ, ਸਾਬਕਾ ਸਰਪੰਚ ਹਰਬੰਸ ਸਿੰਘ ਲੋਹਟਬੰਦੀ, ਤਹਿਸੀਲਦਾਰ ਯਾਦਵ ਅਤੇ ਬਲਰਾਮ ਸਿੰਘ ਵੀ ਹਾਜ਼ਰ ਸਨ।

 

Advertisement

Advertisement
Show comments